post

Jasbeer Singh

(Chief Editor)

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਾਲੋ ਨਾਲ ਕੀਤਾ ਨਿਪਟਾਰਾ

post-img

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਾਲੋ ਨਾਲ ਕੀਤਾ ਨਿਪਟਾਰਾ ਲਹਿਰਾ/ ਸੰਗਰੂਰ, 22 ਮਾਰਚ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ 'ਤੇ ਪਹੁੰਚਾਉਣ ਲਈ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ,  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ, ਵਾਰਡ ਨਿਵਾਸੀਆਂ, ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਾਲ ਨਾਲੋ ਨਿਪਟਾਰਾ ਕਰਦਿਆਂ ਕੀਤਾ । ਹਰੇਕ ਵਰਗ ਦੀ ਸੁਵਿਧਾ ਦਾ ਧਿਆਨ ਰੱਖਿਆ ਜਾ ਰਿਹਾ ਹੈ : ਬਰਿੰਦਰ ਕੁਮਾਰ ਗੋਇਲ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਰੇਕ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਬੇਵਜ੍ਹਾ ਦੇਰੀ ਨਾ ਕਰਨ। ਸ੍ਰੀ ਗੋਇਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਨਿਯਮਤ ਤੌਰ ਉੱਤੇ ਇੱਥੇ ਲਿਆਂਦੇ ਜਾ ਰਹੇ ਹਨ ਅਤੇ ਹਰੇਕ ਵਰਗ ਦੀ ਸੁਵਿਧਾ ਦਾ ਧਿਆਨ ਰੱਖਿਆ ਜਾ ਰਿਹਾ ਹੈ । ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਨਾਂ ਨੂੰ ਜਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਜੇਕਰ ਹਲਕਾ ਲਹਿਰਾ ਦਾ ਕੋਈ ਵਸਨੀਕ ਸੁਵਿਧਾਵਾਂ ਹਾਸਲ ਕਰਨ ਵਿੱਚ ਦਿੱਕਤ ਮਹਿਸੂਸ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ । ਇਸ ਮੌਕੇ ਗੌਰਵ ਗੋਇਲ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਤੇਜਬੀਰ ਸਿੰਘ ਠਸਕਾ, ਮਾਨ ਸਿੰਘ ਹਾਂਡਾ, ਗੁਰਮੁਖ ਸਿੰਘ ਮਕਰੋੜ ਸਾਹਿਬ, ਕੁਲਦੀਪ ਸਿੰਘ ਮਨਿਆਣਾ, ਦਲਵਾਰਾ ਸਿੰਘ ਬਿਸ਼ਨਪੁਰਾ ਖੋਖਰ, ਕਰਮਜੀਤ ਸਿੰਘ ਕਾਮਾ, ਕੁਲਦੀਪ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੀਸ਼ਪਾਲ ਆਨੰਦ ਸਮੇਤ ਹੋਰ ਆਗੂ ਵੀ ਹਾਜ਼ਰ ਸਨ ।

Related Post