
ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ
- by Jasbeer Singh
- August 16, 2025

ਕੈਬਨਿਟ ਮੰਤਰੀ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ ਲਹਿਰਾ, 16 ਅਗਸਤ 2025 : ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ । ਸ਼੍ਰੀ ਗੋਇਲ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਰੱਖਦੇ ਹਨ ਤੇ ਉਹਨਾਂ ਸਮੱਸਿਆਵਾਂ ਦਾ ਦਾ ਸਥਾਈ ਹੱਲ ਕੀਤਾ ਜਾਂਦਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਪੀ. ਏ. ਰਾਕੇਸ਼ ਕੁਮਾਰ ਗੁਪਤਾ, ਰਮੇਸ਼ਰ ਸ਼ਰਮਾ, ਜੀਵਨ ਕੁਮਾਰ, ਅਰਵਿੰਦਰ ਕੁਮਾਰ ਬੱਬੂ, ਸ਼੍ਰੀ ਲੱਭੀ, ਗੁਰਲਾਲ ਸਿੰਘ ਸਾਬਕਾ ਐਮ. ਸੀ. ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ ।