ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰ
- by Jasbeer Singh
- September 23, 2024
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਗਾਂਧੀ ਅਤੇ ਅੰਬੇਡਕਰ ਦੇ ਫਲਸਫੇ 'ਤੇ ਪੰਜਾਬ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ" ਵਿਸ਼ੇ 'ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਅੰਬੇਡਕਰ ਦੇ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ । ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਿਆਂ, ਬਰਾਬਰੀ ਅਤੇ ਮਾਣ-ਸਨਮਾਨ ਪ੍ਰਤੀ ਗਾਂਧੀ ਅਤੇ ਅੰਬੇਡਕਰ ਦੀਆਂ ਵੱਖੋ-ਵੱਖਰੀਆਂ ਪਹੁੰਚਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨੈਤਿਕ ਤਬਦੀਲੀ ਅਤੇ ਹੌਲੀ-ਹੌਲੀ ਤਬਦੀਲੀ ਦੀ ਵਕਾਲਤ ਕੀਤੀ, ਜਦੋਂ ਕਿ ਡਾ. ਅੰਬੇਡਕਰ ਵੱਲੋਂ ਢਾਂਚਾਗਤ ਸੁਧਾਰਾਂ ਅਤੇ ਕਾਨੂੰਨੀ ਢਾਂਚੇ ਲਈ ਜ਼ੋਰ ਦਿੱਤਾ ਗਿਆ । ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਜਾਤ, ਵਰਗ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇਹਨਾਂ ਦਰਸ਼ਨਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਭਾਈਚਾਰਿਆਂ ਵਿੱਚ ਆਪਸੀ ਸੂਝਬੂਝ ਅਤੇ ਇੱਕ ਦੂਸਰੇ ਦੇ ਵਿਚਾਰਾਂ ਨੂੰ ਸਵਿਕਾਰ ਕੀਤੇ ਜਾਣ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਹਾਸ਼ੀਏ 'ਤੇ ਪਏ ਭਾਈਚਾਰਿਆਂ ਲਈ ਸੰਵਿਧਾਨਕ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਹੱਤਵ 'ਤੇ ਜ਼ੋਰ ਦਿੱਤਾ । ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਾਨਫਰੰਸ ਨੇ ਅੱਜ ਦੇ ਸਮਾਜ ਵਿੱਚ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਾਹਿਰਾਂ, ਖੋਜਕਰਤਾਵਾਂ ਅਤੇ ਵਿਦਵਾਨਾਂ ਨੂੰ ਇੱਕ ਹੋਰ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਕਰਨ ਦੇ ਤਰੀਕਿਆਂ ਦੀ ਖੋਜ ਕਰਨ ਲਈ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਆਪਣੇ ਭਾਸ਼ਣ ਨੂੰ ਮੁਕੰਮਲ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਅਤੇ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਅਸੀਂ ਇੱਕ ਅਜਿਹੇ ਭਵਿੱਖ ਦਾ ਨਿਰਮਾਣ ਕਰ ਸਕਦੇ ਹਾਂ ਜਿੱਥੇ ਸਮਾਵੇਸ਼, ਸਮਾਨਤਾ ਅਤੇ ਮਾਣ ਸਿਰਫ਼ ਆਦਰਸ਼ ਹੀ ਨਹੀਂ ਬਲਕਿ ਸਾਰਿਆਂ ਲਈ ਇੱਕ ਜਿਊਂਦੀ ਜਾਗਦੀ ਹਕੀਕਤਾ ਹੋਣ । ਇਹ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਪੰਜਾਬ ਯੂਨੀਵਰਸਿਟੀ ਦੇ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਹੀ ਪੁਲਿਟੀਕਲ ਸਾਈਂਸ, ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵਿਭਾਗ, ਡੀਏਵੀ ਕਾਲਜ ਫ਼ਾਰ ਗਰਲਜ਼ ਯਮੁਨਾਨਗਰ ਦੇ ਹਿਊਮਨ ਰਾਈਟਸ ਐਂਡ ਵੈਲੀਊ ਐਜੂਕੇਸ਼ਨ ਵਿਭਾਗ ਅਤੇ ਇੰਟਰਨੈਸ਼ਨਲ ਅੰਬੇਡਕਰਾਈਟਸ ਨੈੱਟਵਰਕ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ । ਇਸ ਮੌਕੇ ਪ੍ਰੋਫੈਸਰ ਰੌਣਕੀ ਰਾਮ, ਪ੍ਰੋਫੈਸਰ ਹਰਸ਼ ਗੰਧਾਰ, ਪ੍ਰੋਫੈਸਰ ਈ. ਨਾਹਰ, ਡਾ ਆਸ਼ੂ ਪਸਰੀਚਾ, ਪ੍ਰੋਫੈਸਰ ਕੇ ਸੀ ਅਗਨੀਹੋਤਰੀ , ਪ੍ਰੋਫੈਸਰ ਨਮੀਤਾ ਗੁਪਤਾ ਅਤੇ ਵਿਦਿਆਰਥੀ ਮੌਜੂਦ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.