
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ
- by Jasbeer Singh
- January 2, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 40ਵੇ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਿੱਦੜਿਆਣੀ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਲਹਿਰਾਗਾਗਾ, 2 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ । ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤਾਂ ਦੀ ਯਾਦ ਵਿੱਚ ਹਰ ਸਾਲ ਆਯੋਜਿਤ ਕੀਤੇ ਜਾਂਦੇ ਇਸ ਸਮਾਗਮ ਸਦਕਾ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦਾ ਸੁਨਹਿਰਾ ਮੌਕਾ ਮਿਲਦਾ ਹੈ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਬਾਬਾ ਹਰਚੰਦ ਸਿੰਘ ਸਪੋਰਟਸ ਕਲੱਬ ਵੱਲੋਂ ਆਯੋਜਿਤ ਇਸ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਦੌਰਾਨ 100 ਤੋਂ ਵੀ ਵਧੇਰੇ ਟੀਮਾਂ ਵੱਲੋਂ ਦਿਲਚਸਪ ਖੇਡ ਮੁਕਾਬਲਿਆਂ ਰਾਹੀਂ ਆਪਣੇ ਅਭਿਆਸ ਅਤੇ ਮਿਹਨਤ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਨਾਲ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਦੇ ਉਦੇਸ਼ ਨੂੰ ਮਜਬੂਤੀ ਮਿਲੀ ਹੈ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਪ੍ਰੀਤ ਭੰਗੂ, ਖਜਾਨਚੀ ਜੋਰਾ ਸਿੰਘ, ਮੱਖਣ ਝਿੰਜਰ, ਸ਼ਮਸੇਰ ਸਿੰਘ ਫੋਜੀ, ਅਮਰੀਕ ਗਿੱਲ, ਗੁਰਦੀਪ, ਸਤਨਾਮ ਸਿੰਘ ਫੌਜੀ ਸਮੇਤ ਹੋਰ ਕਈ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.