
ਦਿੜ੍ਹਬਾ ਵਿਖੇ ਮਹਿਜ਼ ਡੇਢ ਸਾਲਾਂ ਅੰਦਰ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਕੈਬਨਿਟ ਮ
- by Jasbeer Singh
- November 30, 2024

ਦਿੜ੍ਹਬਾ ਵਿਖੇ ਮਹਿਜ਼ ਡੇਢ ਸਾਲਾਂ ਅੰਦਰ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਪੰਜਾਬ ਸਰਕਾਰ ਨੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ : ਹਰਪਾਲ ਸਿੰਘ ਚੀਮਾ ਐਸ. ਡੀ. ਐਮ, ਡੀ. ਐਸ. ਪੀ. ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਇੱਕੋ ਛੱਤ ਹੇਠਾਂ ਬੈਠ ਕੇ ਵੱਖ-ਵੱਖ ਸਰਕਾਰੀ ਸੇਵਾਵਾਂ ਕਰਨਗੇ ਪ੍ਰਦਾਨ ਦਿੜ੍ਹਬਾ, 30 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਡੇਢ ਸਾਲਾਂ ਦੇ ਅੰਦਰ ਅੰਦਰ ਹੀ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਨੂੰ ਮੁਕੰਮਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਕੇ ਵੱਡੀ ਸੌਗਾਤ ਦਿੱਤੀ ਗਈ ਹੈ । ਅੱਜ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨੀ ਸਮਾਰੋਹ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਚਾਰ ਮੰਜ਼ਿਲਾ ਅਤਿ ਆਧੁਨਿਕ ਕੰਪਲੈਕਸ ਦੇ ਨਿਰਮਾਣ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ ਸੀ ਅਤੇ ਮਹਿਜ਼ ਡੇਢ ਸਾਲਾਂ ਅੰਦਰ ਇਸ ਕੰਪਲੈਕਸ ਨੂੰ ਸਾਰੀਆਂ ਸੁਵਿਧਾਵਾਂ ਸਮੇਤ ਲੋਕ ਅਰਪਣ ਕੀਤਾ ਜਾਣਾ ਲੋਕ ਹਿੱਤ ਵਿੱਚ ਸ਼ਾਨਦਾਰ ਉਪਰਾਲਾ ਹੈ, ਜਿਸ ਲਈ ਇਥੋਂ ਦੇ ਵਸਨੀਕ ਮੁੱਖ ਮੰਤਰੀ ਪੰਜਾਬ ਦੇ ਹਮੇਸ਼ਾਂ ਰਿਣੀ ਰਹਿਣਗੇ । ਕੈਬਨਿਟ ਮੰਤਰੀ ਨੇ ਇਸ ਮੌਕੇ ਹਲਕਾ ਦਿੜ੍ਹਬਾ ਦੇ ਨਿਵਾਸੀਆਂ ਨੂੰ ਵੀ ਮੁਬਾਰਕਬਾਦ ਦਿੱਤੀ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਕਾਰਾਂ ਨੂੰ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਸਥਾਈ ਤੌਰ ’ਤੇ ਸਮਾਪਤ ਕਰਨ ਲਈ ਇਸ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ । ਉਹਨਾਂ ਕਿਹਾ ਕਿ ਇਮਾਨਦਾਰੀ ਤੇ ਨੇਕ ਨੀਅਤ ਵਾਲੀ ਸੋਚ 'ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਇਹ ਸਬ ਡਵੀਜ਼ਨਲ ਕੰਪਲੈਕਸ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਗਿਆ ਹੈ ਜਦਕਿ ਇਸ ਉੱਤੇ 12 ਕਰੋੜ ਰੁਪਏ ਦਾ ਖਰਚਾ ਆਉਣ ਦੇ ਐਸਟੀਮੇਟ ਲਗਾਏ ਗਏ ਸਨ । ਉਹਨਾਂ ਨੇ ਦੱਸਿਆ ਕਿ ਇਸ ਚਾਰ ਮੰਜ਼ਿਲਾਂ ਇਮਾਰਤ ਵਿੱਚ ਜਮੀਨੀ ਮੰਜ਼ਿਲ ਉਤੇ ਐਸ. ਡੀ. ਐਮ. ਦਫਤਰ, ਐਸ. ਡੀ. ਐਮ. ਕੋਰਟ ਅਤੇ ਫਰਦ ਕੇਂਦਰ ਸਥਾਪਿਤ ਕੀਤਾ ਗਿਆ ਹੈ ਜਦਕਿ ਪਹਿਲੀ ਮੰਜ਼ਿਲ ਉੱਤੇ ਤਹਿਸੀਲਦਾਰ ਦਫਤਰ ਅਤੇ ਕੋਰਟ, ਦੂਜੀ ਮੰਜ਼ਿਲ ਉੱਤੇ ਬੀ. ਡੀ. ਪੀ. ਓ. ਦਫਤਰ ਅਤੇ ਕਾਨੂੰਗੋ ਦਫਤਰ, ਤੀਜੀ ਮੰਜ਼ਿਲ ਉੱਤੇ ਡੀ. ਐਸ. ਪੀ. ਦਫਤਰ ਅਤੇ ਬੀ. ਡੀ. ਪੀ. ਓ. ਦਫਤਰ ਜਦ ਕਿ ਚੌਥੀ ਮੰਜ਼ਿਲ ਉੱਤੇ ਸੀਡੀਪੀਓ ਦਫਤਰ ਬਣਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਤੇ ਪੁਲਿਸ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠਾਂ ਮਿਲ ਸਕਣਗੀਆਂ ਅਤੇ ਦਿੜਬਾ ਵਾਸੀਆਂ ਨੂੰ ਨੇੜਲੀਆਂ ਸਬ ਡਵੀਜ਼ਨਾਂ ਵਿੱਚ ਕੰਮ ਕਰਵਾਉਣ ਲਈ ਨਹੀਂ ਜਾਣਾ ਪਵੇਗਾ । ਇਸ ਮੌਕੇ ਉਹਨਾਂ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਚੇਅਰਮੈਨ ਪੰਜਾਬ ਲਘੂ ਉਦਯੋਗ ਨਿਗਮ ਦਲਬੀਰ ਸਿੰਘ ਢਿੱਲੋ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਲੱਖਾ, ਚੇਅਰਮੈਨ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ, ਚੇਅਰਮੈਨ ਜ਼ਿਲ੍ਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਇਮਪਰੂਵਮੈਂਟ ਟਰਸਟ ਪ੍ਰੀਤਮ ਸਿੰਘ ਪੀਤੂ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ. ਡੀ. ਐਮ. ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.