
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਕਰੀਬ 02 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰ
- by Jasbeer Singh
- June 2, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਕਰੀਬ 02 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਕਮਿਊਨਿਟੀ ਹਾਲ ਦਾ 06 ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਕੰਮ ਦਿੜ੍ਹਬਾ, 2 ਜੂਨ : ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਕਰੀਬ 02 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਮਿਊਨਿਟੀ ਹਾਲ ਦਾ ਕੰਮ 06 ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਤੇ ਇਸ ਦੀ ਸਮਰੱਥਾ 500 ਵਿਅਕਤੀਆਂ ਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਖੁਸ਼ੀ-ਗਮੀ ਦੇ ਸਮਾਗਮ ਕਰਨ ਲਈ ਕੋਈ ਹਾਲ ਬਣਾਇਆ ਜਾਵੇ, ਜਿਸ ਦੇ ਮੱਦੇਨਜ਼ਰ ਅੱਜ ਇਸ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ । ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ ਪਰ ਇਹ ਕਮਿਊਨਿਟੀ ਹਾਲ ਲੋਕਾਂ ਲਈ ਸਹਾਈ ਸਿੱਧ ਹੋਵੇਗਾ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ। ਸ. ਚੀਮਾ ਨੇ ਦੱਸਿਆ ਕਿ ਦਿੜ੍ਹਬਾ ਵਿਖੇ ਗੁਰਦੁਆਰਾ ਸਾਹਿਬ ਵਾਲੇ ਤਿੰਨ ਗੇਟਾਂ ਸਬੰਧੀ ਵੀ ਪੈਸੇ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਗਲੀਆਂ, ਟੋਭਿਆਂ ਦੀ ਸਫਾਈ, ਪਿੰਡਾਂ ਦੇ ਸਕੂਲਾਂ ਦੀ ਕਾਇਆ ਕਲਪ, ਮੰਡੀਆਂ ਦੀ ਅਪਗ੍ਰੇਡੇਸ਼ਨ, ਆਦਿ ਕੋਈ ਵੀ ਅਜਿਹਾ ਪੱਖ ਨਹੀਂ ਹੈ, ਜਿਸ ਸਬੰਧੀ ਵਿਕਾਸ ਕਾਰਜ ਨਾ ਹੋਏ ਹੋਣ ਜਾਂ ਵਿਕਾਸ ਕਾਰਜ ਨਾ ਚੱਲ ਰਹੇ ਹੋਣ। ਹਲਕਾ ਦਿੜ੍ਹਬਾ ਸੂਬੇ ਭਰ ਵਿੱਚ ਮਿਸਾਲ ਬਣ ਕੇ ਉੱਭਰ ਰਿਹਾ ਹੈ। ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ, ਐਸ.ਡੀ.ਓ. ਲੋਕ ਨਿਰਮਾਣ ਦਲਜੀਤ ਸਿੰਘ, ਜੇ. ਈ. ਜੀਵਨਜੋਤ ਸਿੰਘ, ਅਜੈ ਸਿੰਗਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਨੀਲ ਬਾਂਸਲ, ਮੰਗਤ ਰਾਏ ਸ਼ੈਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਸਮੂਹ ਐਮ.ਸੀ. ਸਾਹਿਬਾਨ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਵੱਡੀ ਗਿਣਤੀ ਦਿੜ੍ਹਬਾ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.