
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈ
- by Jasbeer Singh
- February 15, 2025

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਸੰਗਤੀਵਾਲਾ ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ ਕਰੀਬ 12 ਕਿਲੋਮੀਟਰ ਲੰਬੇ ਰਜਬਾਹੇ ਦੇ ਪੱਕਾ ਹੋਣ ਨਾਲ 7881 ਏਕੜ ਰਕਬੇ ਦੀ ਸਿੰਚਾਈ ਵਿੱਚ ਹੋਵੇਗਾ ਵਾਧਾ ਵੱਡੀ ਗਿਣਤੀ ਪਿੰਡਾਂ ਦੇ ਨਾਲ ਨਾਲ ਲਹਿਰਾ ਸ਼ਹਿਰ ਨੂੰ ਵੀ ਮਿਲੇਗਾ ਨਹਿਰੀ ਪਾਣੀ ਕੌਹਰੀਆਂ/ ਦਿੜ੍ਹਬਾ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਿਰੰਤਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਖੇਤਾਂ ਨੂੰ ਨਹਿਰੀ ਪਾਣੀ ਨਾਲ ਸਿੰਚਾਈਯੋਗ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਆਉਂਦੇ ਦਿਆਲਪੁਰਾ ਉਪ ਮੰਡਲ ਆਈ. ਬੀ. ਸੰਗਤੀਵਾਲਾ ਵਿਖੇ ਲਗਭਗ 12 ਕਿਲੋਮੀਟਰ ਦੀ ਲੰਬਾਈ ਵਾਲੇ ਰਜਬਾਹੇ ਦੀ ਕੰਕਰੀਟ ਲਾਈਨਿੰਗ ਅਤੇ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਲਾਕੇ ਦੇ ਲੋਕ, ਸਰਪੰਚ ਅਤੇ ਪੰਚਾਇਤਾਂ ਪਿਛਲੇ ਲੰਬੇ ਸਮੇਂ ਤੋਂ ਇਸ ਰਜਬਾਹੇ ਨੂੰ ਕੰਕਰੀਟ ਦਾ ਬਣਾਉਣ ਦੀ ਮੰਗ ਕਰ ਰਹੇ ਸਨ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇੱਥੇ ਵਸਦੇ ਲੋਕਾਂ ਨੂੰ ਵੱਡੀ ਸੌਗਾਤ ਮਿਲੇਗੀ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨਾਲ ਬਲਾਕ ਦਿੜਬਾ ਅਤੇ ਬਲਾਕ ਲਹਿਰਾ ਦੇ ਪਿੰਡ ਸੰਗਤੀਵਾਲਾ,ਭਾਈ ਕੀ ਪਿਸ਼ੋਰ, ਨੰਗਲਾ, ਸੇਖੂਵਾਸ, ਅੜਕਵਾਸ, ਰਾਮਗੜ੍ਹ ਸੰਧੂਆਂ, ਖਾਈ ਤੇ ਲਹਿਰਾ ਦੇ ਖੇਤਾਂ ਨੂੰ ਸਿੰਚਾਈ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ । ਉਹਨਾਂ ਇਹ ਵੀ ਦੱਸਿਆ ਕਿ ਇਸ ਰਜਬਾਹੇ ਤੋਂ ਹੀ ਲਹਿਰਾ ਸ਼ਹਿਰ ਨੂੰ ਵੀ ਪਾਣੀ ਮਿਲੇਗਾ ਅਤੇ ਉਥੋਂ ਦੇ ਲੋਕਾਂ ਦੀ ਇੱਕ ਵੱਡੀ ਮੰਗ ਪੂਰੀ ਹੋ ਜਾਵੇਗੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਜਲਦੀ ਹੀ 100 ਫੀਸਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਕਿਸਾਨ ਵੱਡੀ ਰਾਹਤ ਮਹਿਸੂਸ ਕਰਨਗੇ। ਉਹਨਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 7881 ਏਕੜ ਰਕਬੇ ਉੱਤੇ ਸਿੰਚਾਈ ਵਧੇਗੀ ਅਤੇ ਇਸ ਵਿੱਚ ਪਾਣੀ ਦੀ ਸਮਰੱਥਾ ਦਸ ਪ੍ਰਤੀਸ਼ਤ ਹੋਰ ਵਧਾਈ ਗਈ ਹੈ । ਰਜਬਾਹੇ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਆਗਾਜ਼ ਕਰਨ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦੇ ਬੇਟੇ ਸ਼੍ਰੀ ਗੌਰਵ ਗੋਇਲ ਅਤੇ ਸ. ਚੀਮਾ ਦੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਐਸ. ਈ. ਸੁਖਜੀਤ ਸਿੰਘ ਭੁੱਲਰ, ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਸਮੇਤ ਵੱਖ ਵੱਖ ਪਿੰਡਾਂ ਦੇ ਵਸਨੀਕ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.