post

Jasbeer Singh

(Chief Editor)

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

post-img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੜ੍ਹਬਾ/ਸੰਗਰੂਰ, 9 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਵਜ੍ਹਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਪਟਾਉਣ ਵਿੱਚ ਟਾਲਮਟੋਲ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਤੇ ਸਮਾਂ ਬੱਧ ਪ੍ਰ਼ਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਪਾਵਰਕੌਮ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਬਕਾਇਆ ਕਾਰਜ ਸਮੇਂ ਸਿਰ ਨਿਪਟਾਏ ਜਾਣ ਅਤੇ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਪੂਰੀ ਦਿਲਚਸਪੀ ਦਿਖਾਈ ਜਾਵੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਾਰਥਕ ਕਦਮ ਪੱੁਟ ਰਹੀ ਹੈ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਸਾਹਮਣੇ ਆਉਣ *ਤੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਨਿਰਧਾਰਤ ਸਮਾਂ ਸਾਰਣੀ ਅਨੁਸਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਮੌਜ਼ੂਦ ਰਹਿਣ ਦੀ ਹਦਾਇਤ ਵੀ ਕੀਤੀ।

Related Post