post

Jasbeer Singh

(Chief Editor)

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਦਮ ਸਦਕਾ ਕਾਮਰੇਡ

post-img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਦਮ ਸਦਕਾ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਨੂੰ ਮਿਲੀ ਬੱਸ ਸੁਵਿਧਾ ਦੀ ਸੌਗਾਤ ਦੂਰ ਦੁਰਾਡੇ ਵਸਦੇ ਪਿੰਡਾਂ ਤੋਂ ਆਉਂਦੇ ਵਿਦਿਆਰਥੀਆਂ ਨੂੰ ਹੋਵੇਗਾ ਲਾਭ ਛੇਤੀ ਹੀ ਹਲਕਾ ਦਿੜ੍ਹਬਾ ਦੇ ਹੋਰਨਾਂ ਵੱਡੇ ਸਕੂਲਾਂ ਨੂੰ ਵੀ ਮਿਲੇਗੀ ਬੱਸ ਸੁਵਿਧਾ ਦਿੜ੍ਹਬਾ/ਸੰਗਰੂਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸੁਵਿਧਾਵਾਂ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਮੋਹਰੀ ਬਣਾਉਣ ਦੇ ਕੀਤੇ ਵਾਅਦੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਸ਼ੇਸ ਯਤਨਾਂ ਸਦਕਾ ਅੱਜ ਦਿੜ੍ਹਬਾ ਦੇ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਇੱਕ ਹੋਰ ਵੱਡੀ ਸੁਵਿਧਾ ਹਾਸਲ ਹੋ ਗਈ ਹੈ। ਸਕੂਲ ਵਿੱਚ ਦੂਰ ਦੁਰਾਡੇ ਦੇ ਪਿੰਡਾਂ ਤੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਨੂੰ ਲਿਆਉਣ ਤੇ ਘਰੇ ਵਾਪਸ ਛੱਡਣ ਲਈ ਬੱਸ ਸੁਵਿਧਾ ਉਪਲਬਧ ਕਰਵਾਈ ਗਈ ਹੈ ਜਿਸ ਦਾ ਆਗਾਜ਼ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਵਿੰਦਰ ਕੌਰ ਦੀ ਮੌਜੂਦਗੀ ਵਿੱਚ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ। ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਿਰੰਤਰ ਹਲਕੇ ਵਿੱਚ ਸਿੱਖਿਆ ਦੇ ਵਿਕਾਸ ਲਈ ਅਹਿਮ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਪੜ੍ਹਾਈ ਕਰਦੇ 5 ਪਿੰਡਾਂ ਦੇ ਵਿਦਿਆਰਥੀ ਇਸ ਬੱਸ ਸੁਵਿਧਾ ਦਾ ਨਿਯਮਤ ਤੌਰ ’ਤੇ ਲਾਭ ਲੈਣਗੇ । ਉਨ੍ਹਾਂ ਇਹ ਵੀ ਦੱਸਿਆ ਕਿ ਬੱਸ ਸੁਵਿਧਾ ਉਪਲਬਧ ਹੋਣ ਨਾਲ ਆਉਂਦੇ ਵਿਦਿਅਕ ਸੈਸ਼ਨ ਵਿੱਚ ਹੋਰ ਵਿਦਿਆਰਥੀਆਂ ਵੱਲੋਂ ਵੀ ਇਸ ਸਕੂਲ ਵਿੱਚ ਦਾਖਲੇ ਕਰਵਾਉਣ ਦੀ ਸੰਭਾਵਨਾ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਛੇਤੀ ਹੀ ਹਲਕਾ ਦਿੜ੍ਹਬਾ ਦੇ ਹੋਰਨਾਂ ਵੱਡੇ ਸਰਕਾਰੀ ਸਕੂਲਾਂ ਵਿੱਚ ਵੀ ਬੱਸਾਂ ਦੀ ਸੁਵਿਧਾ ਉਪਲਬਧ ਕਰਵਾ ਦਿੱਤੀ ਜਾਵੇਗੀ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਵੋਤਮ ਸਿੱਖਿਆ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਬੱਸ ਸੁਵਿਧਾ ਦੂਰ ਦੁਰਾਡੇ ਦੇ ਪਿੰਡਾਂ ਵਿੱਚੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਸਮਰੱਥ ਬਣਾਉਣ ਦਾ ਅਹਿਮ ਜ਼ਰੀਆ ਸਾਬਤ ਹੋਵੇਗੀ । ਇਸ ਮੌਕੇ ਤਪਿੰਦਰ ਸਿੰਘ ਸੋਹੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਭਾਰਤ ਭੂਸ਼ਣ, ਸਕੂਲ ਪ੍ਰਬੰਧਕੀ ਕਮੇਟੀ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Related Post