post

Jasbeer Singh

(Chief Editor)

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

post-img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ - ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ - ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਦਿੜ੍ਹਬਾ, 14 ਅਕਤੂਬਰ 2025 : ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਉਹਨਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ । ਚੀਮਾ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ-ਦੁਆਈ ਦੇ ਪ੍ਰਬੰਧ ਮੁਕੰਮਲ ਹਨ । ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ । ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ । ਇਸ ਮੌਕੇ ਐੱਸ. ਡੀ. ਐੱਮ. ਦਿੜ੍ਹਬਾ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ, ਸਮੂਹ ਆੜਤੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ ।

Related Post