post

Jasbeer Singh

(Chief Editor)

Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿਵਾਲੀ ਦੇ ਤਿਉਹਾਰ ਮੌਕੇ ਕੀਤੀ ਨਵੀਂ ਪਹਿਲ ਕਦਮੀ

post-img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿਵਾਲੀ ਦੇ ਤਿਉਹਾਰ ਮੌਕੇ ਕੀਤੀ ਨਵੀਂ ਪਹਿਲ ਕਦਮੀ ਦਿੜ੍ਹਬਾ ਦੇ ਪਿੰਡ ਰੋਗਲਾ ਦੇ ਕਿਸਾਨ ਵੱਲੋਂ ਉਗਾਏ ਡਰੈਗਨ ਫਰੂਟ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਤੋਹਫੇ ਵਜੋਂ ਵੰਡੇ ਦਿੜ੍ਹਬਾ, 1 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿਵਾਲੀ ਦੇ ਤਿਉਹਾਰ ਮੌਕੇ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਆਪਣੇ ਹਲਕੇ ਦਿੜ੍ਹਬਾ ਦੇ ਕਿਸਾਨ ਵੱਲੋਂ ਉਗਾਏ ਜਾ ਰਹੇ ਡਰੈਗਨ ਫਰੂਟ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਤੋਹਫੇ ਵਜੋਂ ਵੰਡੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਣਕ-ਝੋਨੇ ਦੇ ਫਸਲੀ ਚੱਕਰ ਦੀ ਰਵਾਇਤੀ ਖੇਤੀ ਛੱਡ ਕੇ ਫਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਇਹ ਉਹਨਾਂ ਦੀ ਇੱਕ ਨਿੱਕੀ ਜਿਹੀ ਪਹਿਲ ਸੀ । ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਹਨਾਂ ਵੱਲੋਂ ਦਿੜਬਾ ਦੇ ਪਿੰਡ ਰੋਗਲਾ ਦੇ ਕਿਸਾਨ ਬਲਵਿੰਦਰ ਸਿੰਘ ਵੱਲੋਂ ਬੜੀ ਹੀ ਸਖਤ ਮਿਹਨਤ ਨਾਲ ਉਗਾਏ ਗਏ ਡਰੈਗਨ ਫਰੂਟ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ,16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗਰੀਆ ਅਤੇ ਆਪ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨੂੰ ਭੇਂਟ ਕੀਤਾ ਗਿਆ । ਉਨਾਂ ਕਿਹਾ ਕਿ ਇਹਨਾਂ ਅਜ਼ੀਮ ਸ਼ਖਸ਼ੀਅਤਾਂ ਵੱਲੋਂ ਤਿਉਹਾਰਾਂ ਮੌਕੇ ਡਰੈਗਨ ਫਰੂਟ ਦੇ ਤੋਹਫੇ ਨੂੰ ਬਹੁਤ ਪਸੰਦ ਕੀਤਾ ਗਿਆ ਅਤੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੀ ਤਰੀਫ ਵੀ ਕੀਤੀ ਗਈ। ਉਹਨਾਂ ਕਿਹਾ ਕਿ ਜਿੱਥੇ ਫਸਲੀ ਵਿਭਿੰਨਤਾ ਨਾਲ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਮਜਬੂਤ ਕਰ ਸਕਦੇ ਹਨ ਉੱਥੇ ਹੀ ਕਿਸਾਨਾਂ ਤੋਂ ਅਜਿਹੇ ਉਤਪਾਦ ਖਰੀਦ ਕੇ ਅਸੀਂ ਉਹਨਾਂ ਦੇ ਕੰਮ ਨੂੰ ਥਾਪੜਾ ਦੇ ਸਕਦੇ ਹਾਂ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਵਾਸੀਆਂ ਦੇ ਨਾਂ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਵੀ ਸਾਂਝੀਆਂ ਕੀਤੀਆਂ । ਉਹਨਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਬੜੀ ਹੀ ਸ਼ਰਧਾ ਅਤੇ ਸਾਦਗੀ ਨਾਲ ਮਨਾਉਣੇ ਚਾਹੀਦੇ ਹਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਟਾਕੇ ਨਹੀਂ ਚਲਾਉਣੇ ਚਾਹੀਦੇ ।

Related Post