
ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਕੈਬਨਿਟ ਮੰਤਰੀ ਨੇ ਕੀਤੀ ਸਮੀਖ
- by Jasbeer Singh
- April 9, 2025

ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਕੈਬਨਿਟ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ ਬਰ ਤਿਆਰ : ਰਮੇਸ਼ ਸਿੰਗਲਾ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ ਕਰਨ ਦੇ ਨਾਲ 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਜਾ ਚੁੱਕਿਐ ਹੈ ਪ੍ਰਬੰਧ ਪਟਿਆਲਾ, 8 ਅਪ੍ਰੈਲ : ਪੰਜਾਬ ਦੇ 7 ਜਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦੀ ਹੋਈ ਸਮੀਖਿਆ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।ਰਮੇਸ਼ ਸਿੰਗਲਾ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਵੀ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ । ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀ. ਸੀ. ਐਲ.) ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ । ਆਪ ਨੇਤਾ ਰਮੇਸ਼ ਸਿੰਗਲਾ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਰਮੇਸ਼ ਸਿੰਗਲਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ।
Related Post
Popular News
Hot Categories
Subscribe To Our Newsletter
No spam, notifications only about new products, updates.