
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਬਲਿਕ ਕਾਲਜ 'ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ
- by Jasbeer Singh
- September 11, 2024

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਬਲਿਕ ਕਾਲਜ 'ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ -'ਆਪਣੇ ਕੋਟੇ 'ਚੋਂ ਪਬਲਿਕ ਕਾਲਜ ਲਈ ਦਿੱਤੇ 5 ਲੱਖ ਰੁਪਏ, ਕਿਸੇ ਸਿੱਖਿਆ ਸੰਸਥਾ ਨੂੰ ਰਹੇਗੀ ਫੰਡਾਂ ਦੀ ਕੋਈ ਘਾਟ' -ਪਬਲਿਕ ਕਾਲਜ ਦੀ ਬਿਹਤਰੀ ਲਈ ਮਾਨ ਸਰਕਾਰ ਵਚਨਬੱਧ-ਜੌੜਾਮਾਜਰਾ ਸਮਾਣਾ, 11 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਲਲਿਕ ਕਾਲਜ ਵਿਖੇ ਨਵੇਂ ਉਸਾਰੇ ਜਾਣ ਵਾਲੇ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪਬਲਿਕ ਕਾਲਜ ਵਿੱਚ ਇਸ ਵਿੱਦਿਅਕ ਵਰ੍ਹੇ ਵਿੱਚ ਨਵੇਂ ਦਾਖਲਿਆਂ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ 'ਚ ਸ਼ਾਮਲ ਹੈ, ਇਸ ਲਈ ਕਿਸੇ ਵੀ ਵਿੱਦਿਅਕ ਸੰਸਥਾ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨੇ ਪਬਲਿਕ ਕਾਲਜ ਲਈ 5 ਲੱਖ ਰੁਪਏ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ । ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਬਲਿਕ ਕਾਲਜ ਸਮਾਣਾ ਹਲਕੇ ਦੇ ਵਿਦਿਆਰਥੀਆਂ ਲਈ ਬਿਹਤਰ ਵਿੱਦਿਅਕ ਸੰਸਥਾ ਬਣਕੇ ਉਭਰਿਆ ਹੈ, ਇਸ ਲਈ ਇਸ ਕਾਲਜ ਦੀ ਬਿਹਤਰੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਚਨਬੱਧ ਹੈ । ਸਮਾਗਮ ਮੌਕੇ ਐਸ.ਡੀ.ਐਮ. ਤੇ ਵਾਇਸ ਚੇਅਰਪਰਸਨ ਰਿਚਾ ਗੋਇਲ, ਕਾਲਜ ਮੈਨੇਜਮੈਂਟ ਸਕੱਤਰ ਇੰਦਰਜੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ ਅਤੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.