post

Admin

(Chief Editor)

Punjab

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸ਼ੁਰੂਆਤ

post-img

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸ਼ੁਰੂਆਤ

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਵਿਚ ਲੋਕਾਂ ਦੀ ਭਲਾਈ ਲਈ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ ।

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕਿਸ ਨੇ ਕੀਤੀ ਸ਼ੁਰੂਆਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਵੱਛਤਾ ਹੀ ਸੇਵਾ-2026 ਮੁਹਿੰਮ ('Swachhata Hi Seva-2026' Campaign) ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ 'ਤੇ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਫਾਈ ਬਹੁਤ ਹੀ ਜਿਆਦਾ ਜਰੂਰੀ ਹੈ ।

ਕਦੋਂ ਤੱਕ ਚਲਾਈ ਜਾਵੇਗੀ ਇਹ ਮੁਹਿੰਮ

ਪੰਜਾਬ ਵਿਚ ਕੈਬਨਿਟ ਮੰਤਰੀ (Cabinet Minister) ਵਲੋਂ ਬੀਤੇ ਦਿਨ ਤੋਂ ਸ਼ੁਰੂ ਕੀਤੀ ਗਈ ਸਵੱਛਤਾ ਹੀ ਸੇਵਾ-2026’ ਮੁਹਿੰਮ 2 ਅਕਤੂਬਰ 2026 ਤੱਕ ਚਲਾਈ ਜਾਵੇਗੀ । ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਫ਼ਾਈ ਕਾਰਜਾਂ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ ।

ਸਫਾਈ ਮੁਹਿੰਮ ਦਾ ਉਦੇਸ਼ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਗਲੀਆਂ ਦੀ ਜਾਂ ਨਾਲੀਆਂ ਦੀ ਸਫ਼ਾਈ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਅਜਿਹੇ ਸੱਭਿਆਚਾਰ ਨੂੰ ਵਿਕਸਿਤ ਕਰਨਾ ਹੈ, ਜਿਸ ਵਿੱਚ ਸਫ਼ਾਈ ਸਾਡੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣੇ । ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਸਫ਼ਾਈ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਬਣਦਾ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ ।

Related Post

Instagram