
ਸਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
- by Jasbeer Singh
- August 31, 2024

ਸਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਇਸ ਪਰਿਵਾਰ ਨੂੰ ਦੁੱਖ ਦੀ ਘੜੀ ਚੋਂ ਬਾਹਰ ਕੱਢਣ ਲਈ ਪੰਜਾਬ ਪੁਲਿਸ ਪ੍ਰਸੰਸਾ ਦੀ ਪਾਤਰ ਪਠਾਨਕੋਟ, 31 ਅਗਸਤ : ਬੀਤੇ ਕੱਲ ਨੂੰ ਸਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ 6 ਸਾਲ ਦੇ ਬੇਟੇ ਮਾਹਿਰ ਨੂੰ ਕੂਝ ਲੋਕਾਂ ਵੱਲੋਂ ਉਸ ਸਮੇਂ ਕਿਡਨੇਪ ਕਰ ਲਿਆ ਗਿਆ ਸੀ ਜਦੋਂ ਬੱਚਾ ਸਕੂਲ ਤੋਂ ਪੜ ਕੇ ਘਰ ਵਾਪਸ ਆ ਰਿਹਾ ਸੀ ਪਰ ਪੰਜਾਬ ਪੁਲਿਸ ਵੱਲੋਂ ਬਹੁਤ ਮਿਹਨਤ ਸਦਕਾ ਕਿਡਨੇਪ ਕੀਤੇ ਬੱਚੇ ਦੀ ਤਲਾਸ ਕੀਤੀ ਗਈ ਅਤੇ ਦੋਸੀਆਂ ਨੂੰ ਗਿਰਫਤਾਰ ਕੀਤਾ ਗਿਆ, ਇਸ ਕਾਰਜ ਦੇ ਲਈ ਜਿਲ੍ਹਾ ਪਠਾਨਕੋਟ ਦੀ ਪੁਲਿਸ ਪ੍ਰਸੰਸਾਂ ਦੀ ਪਾਤਰ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਾਹ ਕਲੋਨੀ ਵਿਖੇ ਬਾਦਲ ਭੰਡਾਰੀ ਦੇ ਨਿਵਾਸ ਸਥਾਨ ਤੇ ਪਹੁੰਚ ਕੇ ਬਾਦਲ ਪਰਿਵਾਰ ਨੂੰ ਮਿਲਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸਤੀਸ ਮਹਿੰਦਰੂ ਚੇਅਰਮੈਨ ਦ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਜਿਲ੍ਹਾ ਸਕੱਤਰ ਸੋਰਭ ਬਹਿਲ, ਐਡਵੋਕੇਟ ਰਮੇਸ ਚੰਦ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ । ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬੀਤੇ ਦਿਨ ਦੇ ਦੋਰਾਨ ਭੰਡਾਰੀ ਪਰਿਵਾਰ ਜਿਸ ਦੁੱਖ ਦੀ ਘੜੀ ਵਿੱਚੋਂ ਗੁਜਰਿਆ ਹੈ ਅਤੇ ਉਸ ਤੋਂ ਬਾਅਦ ਜਿਲ੍ਹਾ ਪਠਾਨਕੋਟ ਦੀ ਪੰਜਾਬ ਪੁਲਿਸ ਵੱਲੋਂ ਕੀਤੇ ਉਪਰਾਲੇ ਸਦਕਾ ਅੱਜ ਭੰਡਾਰੀ ਪਰਿਵਾਰ ਦੁੱਖ ਦੀ ਘੜੀ ਚੋਂ ਬਾਹਰ ਆਇਆ ਹੈ । ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨੂੰ ਪਠਾਨਕੋਟ ਦੇ ਸਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ 6 ਸਾਲ ਦੇ ਬੇਟੇ ਮਾਹਿਰ ਨੂੰ ਕਿਡਨੇਪ ਕਰ ਲਿਆ ਗਿਆ ਸੀ ਅਤੇ ਇਸ ਘਟਨਾ ਦੋਰਾਨ ਮਾਹਿਰ ਦੀ ਭੈਣ ਜੋ ਕਿ ਉਸ ਦੇ ਨਾਲ ਹੀ ਸਕੂਲ ਤੋਂ ਵਾਪਸ ਆ ਰਹੀ ਸੀ ਅਤੇ ਉਸ ਨੇ ਵੀ ਜਦੋਂ ਜਹਿਦ ਕੀਤੀ। ਖੁਸੀ ਦੀ ਗੱਲ ਹੈ ਕਿ ਮਾਹਿਰ ਸਹੀ ਸਲਾਮਤ ਅਪਣੇ ਘਰ ਵਾਪਸ ਆ ਗਿਆ ਹੈ। ਅੱਜ ਉਨ੍ਹਾਂ ਵੱਲੋਂ ਭੰਡਾਰੀ ਪਰਿਵਾਰ ਅਤੇ ਮਾਹਿਰ ਨਾਲ ਮਿਲਿਆ ਗਿਆ ਅਤੇ ਗੱਲਬਾਤ ਕੀਤੀ ਗਈ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.