post

Jasbeer Singh

(Chief Editor)

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

post-img

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹਾਂ: ਲਾਲ ਚੰਦ ਕਟਾਰੂਚੱਕ ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ ਮੰਡੀਆਂ ਵਿੱਚ ਮਿਆਰੀ ਪ੍ਰਬੰਧਾਂ ਕਾਰਨ ਸਮੇਂ ਸਿਰ ਜਿਣਸ ਦੀ ਖਰੀਦ ਅਤੇ ਅਦਾਇਗੀ ਸਦਕਾ ਕਿਸਾਨਾਂ ਦੇ ਚਿਹਰਿਆਂ 'ਤੇ ਆਈ ਰੌਣਕ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਹੋਰਾਂ ਨਾਲ ਅਨਾਜ ਮੰਡੀ ਦਾ ਦੌਰਾ ਕੀਤਾ ਸੰਗਰੂਰ, 23 ਅਪ੍ਰੈਲ 2025 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਜੋਂ ਉਹ ਰੋਜ਼ਾਨਾ ਰਾਜ ਦੇ ਦੋ ਤਿੰਨ ਜ਼ਿਲ੍ਹਿਆਂ ਦਾ ਖੁਦ ਦੌਰਾ ਕਰਕੇ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਸਰਵੋਤਮ ਪ੍ਰਬੰਧਾਂ ਕਾਰਨ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਦੇਖੀ ਜਾ ਸਕਦੀ ਹੈ ਕਿਉਂਕਿ ਕਿਸਾਨਾਂ ਦੀਆਂ ਦੋਵੇੱ ਪ੍ਰਮੁੱਖ ਲੋੜਾਂ, ਜ਼ੋ ਕਿ ਸਮੇ ਸਿਰ ਜਿਣਸ ਦੀ ਖਰੀਦ ਅਤੇ ਖਰੀਦੀ ਹੋਈ ਫਸਲ ਦੀ ਛੇਤੀ ਤੋਂ ਛੇਤੀ ਅਦਾਇਗੀ ਹੁੰਦੀਆਂ ਹਨ, ਨੂੰ ਪੂਰਾ ਕਰਨ ਵਿੱਚ ਮਾਨ ਸਰਕਾਰ ਸਫ਼ਲ ਸਾਬਤ ਹੋ ਰਹੀ ਹੈ । ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 60 ਲੱਖ ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 54 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਖਰੀਦੀ ਹੋਈ 54 ਲੱਖ ਮੀਟਰਕ ਟਨ ਕਣਕ ਦੀ ਅਦਾਇਗੀ ਵਜੋਂ ਲਗਭਗ 8 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ, ਜਿਸ ਨਾਲ ਕਿਸਾਨ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ । ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 1864 ਖਰੀਦ ਕੇਂਦਰਾਂ ਵਿੱਚ ਹੁਣ ਤੱਕ ਲਗਭਗ ਢਾਈ ਲੱਖ ਕਿਸਾਨ ਆਪਣੀ ਜਿਣਸ ਲਿਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਨੂੰ ਮਿਲੇ 124 ਲੱਖ ਮੀਟਰਕ ਟਨ ਦੇ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਪੱਬਾਂ ਭਾਰ ਹਾਂ ਅਤੇ ਸੂਬੇ ਵਿੱਚ ਹੋ ਰਹੀ ਕਣਕ ਦੀ ਬੰਪਰ ਫਸਲ ਨਾਲ ਕਿਸਾਨਾਂ ਨੂੰ ਵੀ ਵੱਡਾ ਆਰਥਿਕ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਿਥੇ ਇੱਕ ਕਿਸਾਨ ਦੀ ਢੇਰੀ ਦੀ ਸਰਕਾਰੀ ਬੋਲੀ ਕਰਵਾਉਂਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਉਥੇ ਹੀ ਮੰਡੀ ਵਿੱਚ ਮੌਜੂਦ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਲੋਡਿੰਗ ਦਾ ਕੰਮਕਾਰ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦਰ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ ਜਿਸ ਨੂੰ 41 ਪੈਸੇ ਵਧਾ ਕੇ 2.21 ਕਰ ਦਿੱਤਾ ਗਿਆ ਸੀ ਅਤੇ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਦੇ ਅੰਦਰ ਅੰਦਰ ਮਜਦੂਰੀ ਦਰਾਂ ਵਿੱਚ ਕੁਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਵਿੱਚ 10 ਕਰੋੜ ਰੁਪਏ ਦਾ ਲਾਭ ਹੋਵੇਗਾ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਅਤੇ ਉਨ੍ਹਾਂ ਦੀ ਜਿਣਸ ਦੀ ਸੁਰੱਖਿਆ ਕਰਨਾ ਮਾਨ ਸਰਕਾਰ ਦਾ ਫਰਜ਼ ਹੈ ਜਿਸ ਦੇ ਚਲਦਿਆਂ ਕਣਕ ਦੀ ਵੱਧ ਤੁਲਾਈ ਦੇ ਸਾਹਮਣੇ ਆਏ ਮਾਮਲਿਆਂ ਵਿੱਚ ਸਬੰਧਤ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ, ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਮਾਰਕੀਟ ਕਮੇਟ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ, ਡੀ. ਐਫ. ਐਸ. ਸੀ. ਗੁਰਪ੍ਰੀਤ ਸਿੰਘ ਕੰਗ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ ।

Related Post