ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕੀਤਾ ਮਜ਼ਦੂਰਾਂ ਦੇ ਸਨਮਾਨ ਵਾਲਾ ਮਤਾ ਪੇਸ਼
- by Jasbeer Singh
- May 1, 2026
ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕੀਤਾ ਮਜ਼ਦੂਰਾਂ ਦੇ ਸਨਮਾਨ ਵਾਲਾ ਮਤਾ ਪੇਸ਼ ਚੰਡੀਗੜ੍ਹ, 1 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਵਿਧਾਨ ਸਭਾ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂ ਵਲੋਂ ਮਤਾ ਪੇਸ਼ ਕੀਤਾ ਗਿਆ ਹੈ। ਕੀ ਮਤਾ ਪੇਸ਼ ਕੀਤਾ ਗਿਆ ਹੈ ਕੈਬਨਿਟ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਜਾਰੀ ਵਿਸ਼ੇਸ਼ ਸੈਸ਼ਨ ਮੌਕੇ ਮਈ ਦਿਵਸ ‘ਤੇ ਕੈਬਨਿਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਜੋ ਮਤਾ ਪੇਸ਼ ਕੀਤਾ ਹੈ ਮੌਕੇ ਆਖਿਆ ਹੈ ਕਿ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਮਜ਼ਦੂਰਾਂ ਦਾ ਸਨਮਾਨ ਕਰਨ ਲਈ ਬੁਲਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਮਜ਼ਦੂਰ ਦੇਸ਼, ਸਮਾਜ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦਾ ਖੂਨ ਅਤੇ ਪਸੀਨਾ ਹਰ ਉਸਾਰੀ ਪ੍ਰੋਜੈਕਟ ਦੀ ਸਫਲਤਾ ਦੀ ਕੁੰਜੀ ਹੈ । ਮਤੇ ਵਿਚ ਸਰਕਾਰ ਤੋਂ ਕੀਤੀ ਗਈ ਘੱਟੋ-ਘੱਟ ਉਜਰਤਾਂ ਵਧਾਉਣੀ ਮੰਗ ਪੰਜਾਬ ‘ਚ ਮਜ਼ਦੂਰ ਵਰਗ ਲਈ ਘੱਟੋ-ਘੱਟ ਉਜਰਤਾਂ ਦੀ ਮੂਲ ਦਰ ਆਖਰੀ ਵਾਰ 2012 ‘ਚ ਸੋਧੀ ਗਈ ਸੀ। ਉਦੋਂ ਤੋਂ ਮਹਿੰਗਾਈ ਭੱਤਾ ਵਧਿਆ ਹੈ ਪਰ ਘੱਟੋ-ਘੱਟ ਮੂਲ ਦਰ ਨਹੀਂ ਵਧਾਈ ਗਈ ਹੈ । ਮੰਤਰੀ ਤਰੁਣਪ੍ਰੀਤ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਦੇ ਇਸ ਸ਼ੁਭ ਮੌਕੇ ‘ਤੇ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਧਾਉਣ ਅਤੇ ਉਜਰਤਾਂ ਦਰਾਂ ਨੂੰ ਸੋਧਣ ਦਾ ਪ੍ਰਸਤਾਵ ਰੱਖਦਾ ਹੈ । ਇਹ ਸਰਕਾਰ ਨੂੰ ਇਹ ਵੀ ਜ਼ੋਰਦਾਰ ਸਿਫਾਰਸ਼ ਕਰਦਾ ਹੈ ਕਿ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਧਾਉਣ ਦਾ ਫੈਸਲਾ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕੀਤਾ ਜਾ ਸਕੇ, ਉਨ੍ਹਾਂ ਦੀ ਕਦਰ ਕੀਤੀ ਜਾ ਸਕੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਜਾ ਸਕੇ । ਅੱਜ ਦਾ ਦਿਨ ਸ਼ਹੀਦ ਹੋਏ ਮਜ਼ਦੂਰਾਂ ਦੀ ਯਾਦ ਵਿਚ ਜਾਂਦਾ ਹੈ ਮਨਾਇਆ ਮਈ ਦਿਵਸ 1886 ਵਿਚ ਸਿ਼ਕਾਗੋ ਦੇ ਹੇਮਾਰਕੇਟ ਸਕੁਏਅਰ ਵਿਖੇ ਅੱਠ ਘੰਟੇ ਕੰਮਕਾਜੀ ਦਿਨ ਦੀ ਮੰਗ ਕਰਨ ਵਾਲੇ ਇਤਿਹਾਸਕ ਅੰਦੋਲਨ ‘ਚ ਸ਼ਹੀਦ ਹੋਏ ਮਜ਼ਦੂਰਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ । ਇਹ ਦਿਨ ਸਮਾਜਿਕ ਨਿਆਂ ਅਤੇ ਬਿਹਤਰ ਕਿਰਤ ਸਹੂਲਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੈਗੰਬਰਾਂ ਅਤੇ ਬਹਾਦਰ ਯੋਧਿਆਂ ਦੀ ਧਰਤੀ ਹੈ। ਆਪਣੇ ਸੰਦੇਸ਼ ‘ਚ, ਗੁਰੂ ਨਾਨਕ ਦੇਵ ਜੀ ਨੇ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ” ਦਾ ਉਪਦੇਸ਼ ਦਿੰਦੇ ਹੋਏ ਸਖ਼ਤ ਮਿਹਨਤ ਅਤੇ ਕਾਰਜ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ।
