go to login
post

Jasbeer Singh

(Chief Editor)

Patiala News

ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸ਼ਣ ਮਾਹ ਦੇ ਜਸ਼ਨ ਵਿੱਚ ਕੈਫੇਟੇਰੀਆ ਦਾ ਆਯੋਜਨ

post-img

ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸ਼ਣ ਮਾਹ ਦੇ ਜਸ਼ਨ ਵਿੱਚ ਕੈਫੇਟੇਰੀਆ ਦਾ ਆਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸਟ ਗ੍ਰੈਜੂਏਟ ਫੈਸ਼ਨ ਡਿਜ਼ਾਇਨਿੰਗ ਅਤੇ ਹੋਮ ਸਾਇੰਸ ਵਿਭਾਗ ਨੇ ਪੋਸ਼ਣ ਮਾਹ ਮਨਾਉਣ ਲਈ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਵਿੱਚ ਆਪਣੇ ਵਿਦਿਆਰਥੀਆਂ ਦੇ ਰਸੋਈ ਹੁਨਰ ਨੂੰ ਪ੍ਰਦਰਸ਼ਿਤ ਕਰਦੇ ਹੋਏ ਇੱਕ ਕੈਫਟੇਰੀਆ ਦਾ ਸਫਲਤਾ ਪੂਰਵਕ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਵਿਹਾਰਕ ਉਦਮਤਾ ਦੋਵਾਂ ਨੂੰ ਉਤਸ਼ਾਹਿਤ ਕਰਨਾ ਸੀ । ਇਸ ਸਮਾਗਮ ਦੀ ਮੁੱਖ ਵਿਸ਼ੇਸ਼ਤਾ ਹੋਮ ਸਾਇੰਸ ਵਿਭਾਗ ਦੇ ਬੀ.ਏ. ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਰਵਾਇਤੀ ਦਹੀ ਭੱਲੇ ਦੀ ਚਾਟ ਸੀ। ਵਿਦਿਆਰਥੀਆਂ ਨੇ ਗੁਣਵੱਤਾ ਅਤੇ ਸਵਾਦ ਦੋਵਾਂ ਨੂੰ ਯਕੀਨੀ ਬਣਾਉਣ ਲਈ ਤਾਜ਼ੇ ਤੇ ਸਥਾਨਕ ਸਰੋਤਾਂ ਦੀ ਵਰਤੋਂ ਕੀਤੀ। ਇਸ ਕੈਫੀਟੇਰੀਆ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ ਭੋਜਨ ਨੂੰ ਵੱਡੀ ਮਾਤਰਾ ਵਿੱਚ ਤਿਆਰ ਕਰਨ ਦੀਆਂ ਬਾਰੀਕੀਆਂ ਸਿੱਖੀਆਂ , ਸਗੋਂ ਵੱਡੇ ਪੈਮਾਨੇ ਤੇ ਵੇਚਣ ਦੇ ਵਿਹਾਰਕ ਪਹਿਲੂਆਂ ਨੂੰ ਵੀ ਸਮਝਦੇ ਹੋਏ ਕਾਰੋਬਾਰੀ ਪ੍ਰਬੰਧਨ ਵਿੱਚ ਹੱਥੀ ਤਜਰਬਾ ਹਾਸਿਲ ਕੀਤਾ। ਕਾਲਜ ਦੇ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਅਤੇ ਵਿਭਾਗ ਦੀ ਉਹਨਾਂ ਦੀ ਗਤੀਸ਼ੀਲ ਪਹੁੰਚ ਅਤੇ ਹੁਨਰ-ਅਧਾਰਤ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਸ਼ਲਾਘਾ ਕੀਤੀ ਅਤੇ ਤੇ ਵਿਦਿਆਰਥੀਆਂ ਨੂੰ ਅਜਿਹੇ ਅਭਿਆਸਾਂ ਵਿੱਚ ਲਗਾਤਾਰ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ: ਜਸਲੀਨ ਕੌਰ ਨੇ ਬਹੁਤ ਹੀ ਪ੍ਰੇਰਨਾਦਾਇਕ ਭਾਸ਼ਣ ਨਾਲ ਕੈਫੇਟੇਰੀਆ ਦਾ ਉਦਘਾਟਨ ਕੀਤਾ। ਵਿਭਾਗ ਦੇ ਮੁਖੀ ਡਾ. ਬਲਬੀਰ ਕੌਰ ਨੇ ਹਰੇਕ ਵਿਦਿਆਰਥੀ ਦੀ ਪ੍ਰਸ਼ੰਸਾ ਕਰਦੇ ਹੋਏ ਉਹਨਾਂ ਦੀ ਭਾਗੀਦਾਰੀ ਅਤੇ ਸਹਿਯੋਗੀ ਯਤਨਾਂ ਦੀ ਸ਼ਲਾਘਾ ਕੀਤੀ ਜਿਸ ਨੇ ਕੈਫੇਟੇਰੀਆ ਨੂੰ ਸਫਲ ਬਣਾਇਆ । ਇਸ ਸਮਾਗਮ ਨੇ ਨਾ ਸਿਰਫ਼ ਟੀਮ ਵਰਕ ਅਤੇ ਸਿਰਜਣਾਤਮਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਸਗੋਂ ਵਿਦਿਆਰਥੀਆਂ ਨੂੰ ਉੱਦਮੀ ਮੌਕਿਆਂ ਦੀ ਖੋਜ ਕਰਨ ਲਈ ਵੀ ਉਤਸ਼ਾਹਿਤ ਕੀਤਾ, ਜਿਸ ਨਾਲ ਇਸ ਕੈਫੇਟੇਰੀਆ ਨੂੰ ਹਰ ਪਹਿਲੂ ਵਿੱਚ ਸ਼ਾਨਦਾਰ ਸਫਲਤਾ ਹਾਸਲ ਹੋਈ ।

Related Post