ਕਲਕੱਤਾ ਹਾਈ ਕੋਰਟ ਨੇ ਮੰਗੇ ਗ੍ਰਿਫ਼ਤਾਰੀਆਂ ਸਬੰਧੀ ਦਸਤਾਵੇਜ਼ ਕੋਲਕਾਤਾ : ਕਲਕੱਤਾ ਹਾਈ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ 27 ਅਗਸਤ ਨੂੰ ਸੂਬਾ ਸਕੱਤਰੇਤ ‘ਨਬਾਨ’ ਤੱਕ ਕੀਤੇ ਗਏ ਮਾਰਚ ਦੇ ਸਿਲਸਿਲੇ ’ਚ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਸਾਰੇ ਦਸਤਾਵੇਜ਼ ਪੇਸ਼ ਕਰੇ। ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ 24 ਘੰਟੇ ਬਾਅਦ ਰਿਹਾਈ ਦੀ ਵਾਜਬੀਅਤ ’ਤੇ ਸਵਾਲ ਚੁੱਕੇ ਤੇ ਪੁੱਛਿਆ ਕਿ ਕੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਸਮੇਂ ਢੁੱਕਵੀਂ ਪ੍ਰਕਿਰਿਆ ਦਾ ਪਾਲਣ ਕੀਤਾ ਸੀ।

