
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ
- by Jasbeer Singh
- October 19, 2024

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ 31 ਅਕਤੂਬਰ ਤੋਂ ਪਹਿਲਾਂ ਪਹਿਲਾਂ ਯੁਵਕ ਸੇਵਾਵਾਂ ਕਲੱਬਾਂ ਤੋਂ ਬਿਨੈ ਪੱਤਰ ਮੰਗੇ ਸੰਗਰੂਰ, 19 ਅਕਤੂਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 31 ਅਕਤੂਬਰ 2024 ਤੱਕ ਕੀਤੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਜ਼ਿਲ੍ਹੇ ਭਰ 'ਚੋਂ ਵਧੀਆ ਕੰਮ ਕਰਨ ਵਾਲੇ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ (ਗ੍ਰਾਂਟ) ਜਾਰੀ ਕੀਤੀ ਜਾ ਸਕੇ । ਇਸ ਸਬੰਧੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ ਜਾਂ ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 'ਤੇ ਸੰਪਰਕ ਕੀਤਾ ਜਾ ਸਕਦਾ ਹੈ ।