

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਦਾ ਸੱਦਾ ਹਲਕਾ ਸੁਨਾਮ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਸੁਨਾਮ, 22 ਮਈ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ । ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਹ ਪ੍ਰਗਟਾਵਾ ਐੱਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਪਿੰਡ ਚੌਵਾਸ, ਘਾਸੀਵਾਲਾ ਅਤੇ ਬਖਸ਼ੀਵਾਲ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਨੇ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ । ਐੱਸ.ਡੀ.ਐਮ. ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ । ਐੱਸ.ਡੀ.ਐਮ. ਨੇ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ । ਸ਼੍ਰੀ ਸਿੰਗਲਾ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ । ਇਸ ਮੌਕੇ ਰਾਜਵਿੰਦਰ ਕੌਰ ਤਹਿਸੀਲਦਾਰ, ਸੰਜੀਵ ਕੁਮਾਰ ਪੀ.ਏ, ਲਾਭ ਸਿੰਘ, ਸੰਦੀਪ ਦੁੱਗਾਂ, ਮਨਿੰਦਰ ਸਿੰਘ ਸਰਪੰਚ, ਗੁਰਚਰਨ ਸਿੰਘ ਸਰਪੰਚ, ਪ੍ਰੀਤਮ ਸਿੰਘ ਸਰਪੰਚ, ਬੈਹਲ ਸਿੰਘ ਸਰਪੰਚ, ਰਾਜ ਸ਼ਰਮਾ, ਮਨੀ ਸਾਰੋਂ, ਸੁਖਪਾਲ ਸਿੰਘ, ਗੁਰਤੇਜ ਸਿੰਘ ਬਖਸ਼ੀਵਾਲ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ ਸਰਪੰਚ, ਵੱਖੋ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਤੇ ਸ਼ਹਿਰ ਵਾਸੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.