ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ
- by Jasbeer Singh
- September 30, 2024
ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਪਟਿਆਲਾ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਂਕਿੰਗ ਤੇਜ਼ ਕਰ ਦਿੱਤੀ ਗਈ ਹੈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਤਰੁਣ ਬਾਂਸਲ ,ਜਸਵਿੰਦਰ ਸਿੰਘ ਅਤੇ ਇਸ਼ਾਨ ਬਾਂਸਲ ਦੀ ਟੀਮ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਵੱਖ-ਵੱਖ ਥਾਵਾਂ ਦਾ ਮੁਆਇਨਾ ਕੀਤਾ ਜਿਨ੍ਹਾਂ ਵਿੱਚ ਘਨੌਰ, ਰਾਜਪੁਰਾ,ਪਟਿਆਲਾ 1 ਅਤੇ ਪਟਿਆਲਾ 2 ਅਤੇ ਤ੍ਰਿਪੜੀ , ਅਰਬਨ ਅਸਟੇਟ,ਲਾਹੋਰੀ ਗੇਟ ਤੋਂ ਤਲਣ ਵਾਲੇ ਤੇਲ ਦੇ 30 ਸੈਂਪਲ ਕੁਕਿੰਗ ਆਇਲ ਜੋ ਕਿ ਵਰਤਿਆ ਹੋਇਆ ਸੀ ਦੇੇ ਲਏ ਗਏ ਤਾਂ ਕਿ ਤੇਲ ਦੀ ਗੁਣਵੱਤਾ ਚੈਕ ਕੀਤੀ ਜਾ ਸਕੇ । ਜੋੜੀਆ ਭੱਠੀਆਂ ਵਿੱਚ ਆਈਸ ਕਰੀਮ ,ਕਰੀਮ ਅਤੇ ਬਰੈੱਡ ਦੇ ਸੈਂਪਲ ਲਏ ਗਏ ।ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ । ਸਟਰੀਟ ਵੈਂਡਰਾਂ ਸਮੇਤ ਵੱਖ-ਵੱਖ ਛੋਟੇ ਵਿਕਰੇਤਾਵਾਂ ਦਾ ਵੀ ਨਿਰੀਖਣ ਕੀਤਾ ਗਿਆ । ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸੈਂਪਲ ਭਰਣ ਤੋਂ ਇਲਾਵਾ ਮੌਕੇ ਤੇ ਦੁਕਾਨਦਾਰਾਂ ਅਤੇ ਹੋਰ ਖਾਧ ਪਦਾਰਥ ਵਿਕਰੇਤਾ ਨੂੰ ਫੂਡ ਸੇਫਟੀ ਐਕਟ ਅਤੇ ਸਰਕਾਰ ਦੀਆ ਪਾਲਸੀਆਂ ਬਾਰੇ ਜਾਣਕਾਰੀ ਦਿੱਤੀ ਗਈਉ੍ਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ ਉਹਨਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ ਸਬ-ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
Related Post
Popular News
Hot Categories
Subscribe To Our Newsletter
No spam, notifications only about new products, updates.