post

Jasbeer Singh

(Chief Editor)

Patiala News

ਨਗਰ ਨਿਗਮ ਵੱਲੋਂ ਨਿਊ ਬਡੁੰਗਰ ਬਸਤੀ ਵਿੱਚ 'ਸਫ਼ਾਈ ਅਪਣਾਓ, ਬੀਮਾਰੀ ਭਜਾਓ' ਲਈ ਵਿੱਢੀ ਗਈ ਮੁਹਿੰਮ"

post-img

ਨਗਰ ਨਿਗਮ ਵੱਲੋਂ ਨਿਊ ਬਡੁੰਗਰ ਬਸਤੀ ਵਿੱਚ 'ਸਫ਼ਾਈ ਅਪਣਾਓ, ਬੀਮਾਰੀ ਭਜਾਓ' ਲਈ ਵਿੱਢੀ ਗਈ ਮੁਹਿੰਮ" ਡੇਂਗੂ ਅਤੇ ਡਾਈਰੀਆ ਦੇ ਖਤਰੇ ਤੋਂ ਬਚਾਅ ਦੀ ਮੁਹਿੰਮ ਨਗਰ ਨਿਗਮ ਪਟਿਆਲਾ ਵੱਲੋਂ ਸ੍ਰੀ ਆਦਿਤਿਆ ਡੇਚਰਵਾਲ, ਕਮਿਸ਼ਨਰ ਨਗਰ ਨਿਗਮ ਪਟਿਆਲਾ ਦੀ ਸ੍ਰਪ੍ਰਸਤੀ ਹੇਠ 28 ਜੁਲਾਈ ਨੂੰ ਸ਼ਹਿਰ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਜਾਗਰੂਕਤਾ ਮੁਹਿੰਮ ਵਿੱਚ ਬਤੌਰ ਮੁੱਖ ਮਹਿਮਾਨ ਸਯੁੰਕਤ ਕਮਿਸ਼ਨਰ ਸ੍ਰੀ ਬਬਨਦੀਪ ਸਿੰਘ ਵਾਲੀਆ ਨੇ ਸ਼ਿਰਕਤ ਕੀਤੀ। ਬਤੌਰ ਵਿਸ਼ੇਸ਼ ਮਹਿਮਾਨ ਸ੍ਰੀਮਤੀ ਜਸਵੀਰ ਕੌਰ, ਹੈਲਥ ਅਫੀਸਰ, ਸ੍ਰੀ ਜੇ ਪੀ ਸਿੰਘ, ਨਿਗਰਾਨ ਇੰਜੀਨੀਅਰ, ਸ੍ਰੀ ਮੋਹਿਤ ਜਿੰਦਲ, ਸੈਨੇਟਰੀ ਇੰਸਪੈਕਟਰ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸੈਨੇਟਰੀ ਸੁਪਰਵਾਈਜ਼ਰ ਅਤੇ ਸਫ਼ਾਈ ਸੇਵਕ ਹਾਜ਼ਰ ਰਹੇ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਸ੍ਰੀ ਬਬਨਦੀਪ ਸਿੰਘ ਵਾਲੀਆ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਬਰਸਾਤੀ ਮੌਸਮ ਵਿੱਚ ਬੀਮਾਰੀਆਂ ਦੇ ਪ੍ਰਕੋਪ ਤੋਂ ਬਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅਭਿਆਨ ਦੇ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਟਸਪਾਟਾਂ ਨੂੰ ਚਿੰਨ੍ਹਿਤ ਕਰਕੇ ਵੱਖ-ਵੱਖ ਟੀਮਾਂ ਨੂੰ ਉਥੇ ਭੇਜਿਆ ਗਿਆ ਹੈ, ਜਿੱਥੇ ਪਾਣੀ ਦੇ ਜਮ੍ਹੇ ਹੋਏ ਸਟੋਰ ਦੇ ਕਾਰਨ ਡੇਂਗੂ, ਡਾਇਰੀਆ, ਮਲੇਰੀਆ ਅਤੇ ਚਿਕਨਗੁਨਿਆ ਵਰਗੀਆਂ ਬੀਮਾਰੀਆਂ ਦੇ ਫੈਲਣ ਦਾ ਖ਼ਤਰਾ ਹੈ। ਇਹ ਟੀਮਾਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਰਹਿਣ ਲਈ ਜ਼ਰੂਰੀ ਉਪਾਅ ਬਾਰੇ ਜਾਣਕਾਰੀ ਦਿੰਦੀਆਂ ਹਨ। ਟੀਮਾਂ ਵੱਲੋਂ ਪਾਣੀ ਦੇ ਸੈਂਪਲ ਟੈਸਟ ਲਈ ਭਰੇ ਜਾਂਦੇ ਹਨ, ਲੋਕਾਂ ਨੂੰ ਬੀਮਾਰੀਆਂ ਦੇ ਰੋਕਥਾਮ ਲਈ ਸੁਝਾਅ ਦਿੱਤੇ ਜਾਂਦੇ ਹਨ, ਅਤੇ ਮੁਫਤ ਔਖੇ ਸਮੇਂ ਲਈ ਔਖੇ ਸਮੇਂ ਲਈ ਔਰ.ਐਸ. ਵਰਗੀਆਂ ਮੁਫਤ ਦਵਾਈਆਂ ਵੀ ਵੰਡੀਆਂ ਜਾਂਦੀਆਂ ਹਨ। ਇਸ ਦੇ ਨਾਲ, ਨਗਰ ਨਿਗਮ ਵੱਲੋਂ ਗੁਰਦੁਆਰਾ ਬਡੁੰਗਰ ਵਿਖੇ ਇੱਕ ਨੁੱਕੜ ਨਾਟਕ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਰੰਗਮੰਚ ਗਰੂੱਪ ਨੇ ਬੀਮਾਰੀਆਂ ਦੇ ਮੁੱਢਲੇ ਇਲਾਜ ਅਤੇ ਸਫ਼ਾਈ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਹ ਨਾਟਕ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਕ ਅਤੇ ਜਾਣਕਾਰੀ ਭਰਪੂਰ ਸੀ। ਸਮਾਜਿਕ ਸੇਵੀ ਜਤਵਿੰਦਰ ਗਰੇਵਾਲ ਨੇ ਇਸ ਮੌਕੇ 'ਤੇ ਕਿਹਾ ਕਿ ਰੰਗਮੰਚ ਇੱਕ ਮਜ਼ਬੂਤ ਮਾਧਿਅਮ ਹੈ, ਜੋ ਲੋਕਾਂ ਦੇ ਦਿਲਾਂ ਤੱਕ ਪਹੁੰਚਦਾ ਹੈ ਅਤੇ ਇਸ ਰਾਹੀਂ ਦਿੱਤਾ ਗਿਆ ਸੁਨੇਹਾ ਬਹੁਤ ਪ੍ਰਭਾਵਸ਼ਾਲੀ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਅਤੇ ਸੁਰੱਖਿਆ ਦੇ ਉਪਰਾਲੇ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਇਸ ਮੁਹਿੰਮ ਦੀ ਮਹੱਤਵਪੂਰਨ ਭੂਮਿਕਾ ਹੈ । ਇਸ ਮੁਹਿੰਮ ਵਿੱਚ ਹਾਜ਼ਰ ਲੋਕਾਂ ਨੇ ਨਗਰ ਨਿਗਮ ਪਟਿਆਲਾ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਆਪਣੇ ਘਰਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਨੂੰ ਸਾਫ਼ ਸੂਥਰਾ ਰੱਖਣ ਦਾ ਵਾਅਦਾ ਕੀਤਾ। ਇਸ ਮੁਹਿੰਮ ਦੇ ਦੌਰਾਨ‌ ਕਈ ਸਮਾਜਿਕ ਸੰਗਠਨਾਂ ਦੇ ਮੈਂਬਰਾਂ ਨੇ ਵੀ ਭਾਗ ਲਿਆ ਜਿਨ੍ਹਾਂ ਨੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਲਈ ਸਫ਼ਾਈ ਦੇ ਮਹੱਤਵ ਨੂੰ ਸਮਝਾਉਣ ਵਿੱਚ ਮੁੱਖ ਭੂਮਿਕਾ ਨਿਭਾਈ।

Related Post