
ਕੈਨੇਡਾ ਕੀਤਾ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪੀ. ਆਰ. ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧ
- by Jasbeer Singh
- December 26, 2024

ਕੈਨੇਡਾ ਕੀਤਾ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪੀ. ਆਰ. ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈ ਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ ਦਾ ਐਲਾਨ ਕੈਨੈਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ । ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ । ਇਸ ਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ। ਮਾਹਰਾਂ ਨੇ ਇਸ ਕਦਮ ਨੂੰ ਧੋਖਾਧੜੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੱਸਿਆ, ਪਰ ਕਿਹਾ ਕਿ ਇਹ ਅਸਲ ਹੁਨਰ ਵਾਲੇ ਬਿਨੈਕਾਰਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ । ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਇੱਕ ਬਿਹਤਰ ਸਕਰੀਨਿੰਗ ਪ੍ਰਕਿਰਿਆ ਅਪਨਾਉਣੀ ਚਾਹੀਦੀ ਹੈ ਅਤੇ ਉਹਨਾਂ ਨੌਕਰੀਆਂ ਦੀ ਪੇਸ਼ਕਸ਼ ਦੀ ਗਿਣਤੀ ਨੂੰ ਸਿੱਧੇ ਤੌਰ ‘ਤੇ ਖਤਮ ਨਹੀਂ ਕਰਨਾ ਚਾਹੀਦਾ ਹੈ । ਇਸ ਸਮੇਂ, ਲਗਭਗ 1 ਲੱਖ 35 ਹਜ਼ਾਰ ਪੀਆਰ ਅਰਜ਼ੀਆਂ ਹਨ, ਜਿਨ੍ਹਾਂ ਵਿੱਚ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ ।