Haryana News
0
ਕੈਨੇਡਾ: ਕਰਮਚਾਰੀ ਐਸੋਸੀਏਸ਼ਨ ਦੀ ਅਚਨਚੇਤ ਹੜਤਾਲ ਮਗਰੋਂ ‘ਵੈਸਟਜੈੱਟ’ ਦੀਆਂ 400 ਤੋਂ ਵੱਧ ਉਡਾਣਾਂ ਰੱਦ
- by Aaksh News
- June 30, 2024
ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ‘ਵੈਸਟਜੈੱਟ’ ਨੇ ਰੱਖ-ਰਖਾਓ ਕਰਮਚਾਰੀ ਐਸੋਸੀਏਸ਼ਨ ਦੀ ਹੜਤਾਲ ਦਾ ਐਲਾਨ ਹੋਣ ਤੋਂ ਬਾਅਦ 407 ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਨਾਲ 49,000 ਯਾਤਰੀ ਪ੍ਰਭਾਵਿਤ ਹੋਏ। ‘ਏਅਰਕ੍ਰਾਫਟ ਮੈਕੇਨਿਕਸ ਫਰੈਟਰਨਲ ਐਸੋਸੀਏਸ਼ਨ’ ਨੇ ਕਿਹਾ ਕਿ ਉਸ ਦੇ ਮੈਂਬਰਾਂ ਨੇ ਏਅਰਲਾਈਨ ਵੱਲੋਂ ਐਸੋਸੀਏਸ਼ਨ ਨਾਲ ਗੱਲਬਾਤ ਤੋਂ ਇਨਕਾਰ ਕੀਤੇ ਜਾਣ ’ਤੇ ਸ਼ੁੱਕਰਵਾਰ ਸ਼ਾਮ ਨੂੰ ਹੜਤਾਲ ਸ਼ੁਰੂ ਕਰ ਦਿੱਤੀ। ਇਸ ਹੜਤਾਲ ਕਾਰਨ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ। ਵੈਸਟਜੈੱਟ ਨੇ 407 ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ। ਏਅਰਲਾਈਨ ‘ਵੈਸਟਜੈੱਟ’ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲੇਕਸਿਸ ਵਾਨ ਹੋਂਸਬ੍ਰੋਈਚ ਨੇ ਇਸ ਸਥਿਤੀ ਲਈ ਕੈਨੇਡਾ ਵਿੱਚ ਦਬਦਬਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਅਮਰੀਕਾ ਦੀ ਇਕ ਯੂਨੀਅਨ ਨੂੰ ਜ਼ਿੰਮੇਵਾਰ ਠਹਿਰਾਇਆ।
