ਕੈਨੇਡਾ ਵਿਚ ਪੱਕੇ ਹੋਣ ਦੀ ਆਖਰੀ ਦਿਵਾਰ ਵੀ ਢਹਿ ਰਹੀ ਹੈ!....
ਕੈਨੇਡਾ :੨੫ ਨਵੰਬਰ 2024: ਕੈਨੇਡਾ ਵਿਚ ਪੱਕੀ ਨਾਗਰਿਕਤਾ ਦਾ ਸੁਪਨਾ ਦੇਖਣ ਵਾਲੇ ਪਰਵਾਸੀਆਂ, ਖਾਸ ਤੌਰ 'ਤੇ ਪੰਜਾਬੀਆਂ ਲਈ ਖ਼ਬਰ ਹੈ ਕਿ ਉਨ੍ਹਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਣ ਵਾਲਾ ਹੈ। ਹੁਣ, Labour Market Impact Assessment (LMIA) ਰਾਹੀਂ PR ਪ੍ਰਾਪਤ ਕਰਨ ਦਾ ਆਖਰੀ ਰਾਹ ਵੀ ਬੰਦ ਕੀਤਾ ਜਾ ਰਿਹਾ ਹੈ।ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸਾਫ ਆਖ ਦਿੱਤਾ ਹੈ ਕਿ ਹੈ PR ਲਈ LMIA ਦੀ ਵੱਡੇ ਪੱਧਰ ਉਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ਉਤੇ ਵਿਚਾਰ ਕਰ ਰਹੀ ਹੈ। ਇਸ ਵੇਲੇ ਬਿਨੈਕਾਰ ਇਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। Labour Market Impact Assessments ਦੇ ਨਾਮ ਉਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ।ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐਲ.ਐਮ.ਆਈ.ਏ. ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ ਲਈ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.