
ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ
- by Jasbeer Singh
- November 20, 2024

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ ਜਲੰਧਰ : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੀ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਦੇ ਨਾਲ-ਨਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਰਾਹਤ ਦਿੰਦਿਆਂ ਹੁਣ ਭਾਰਤੀ ਵਿਦਿਆਰਥੀਆਂ ਨੂੰ ਹੁਣ ਹਫ਼ਤੇ ’ਚ 24 ਘੰਟੇ ਕੰਮ ਕਰਨ ਦੀ ਛੋਟ ਦਿੱਤੀ ਹੈ । ਇਮੀਗ੍ਰੇਸ਼ਨ ਤੇ ਸਿਟੀਜ਼ਨਸ਼ਿਪ ਕੈਨੇਡਾ ਅਨੁਸਾਰ ਕੈਨੇਡਾ ਕੈਂਪਸ ਦੇ ਬਿਨਾਂ ਪਰਮਿਟ ਹਰ ਹਫ਼ਤੇ 24 ਘੰਟੇ ਵਿਦਿਆਰਥੀ ਕੰਮ ਕਰ ਸਕਣਗੇ । ਹੁਣ ਤਕ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵਰਕ ਪਰਮਿਟ ਦੇ ਵੀਹ ਘੰਟੇ ਕੰਮ ਕਰਨ ਦੀ ਆਗਿਆ ਸੀ । ਭਾਰਤੀ ਵਿਦਿਆਰਥੀਆਂ ’ਚ ਜਿ਼ਆਦਾਤਰ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਹੈ । ਪੌਣੇ ਦੋ ਲੱਖ ਦੇ ਕਰੀਬ ਪੰਜਾਬ ਦੇ ਵਿਦਿਆਰਥੀ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ। ਵੱਖ-ਵੱਖ ਕੋਰਸਾਂ ’ਚ ਦਾਖ਼ਲਾ ਲੈ ਕੇ ਹਫ਼ਤੇ ’ਚ 20 ਘੰਟੇ ਕੰਮ ਕਰਦੇ ਸਨ। ਕੰਮ ਦੇ ਘੰਟੇ ਵਧਾਉਣ ਨਾਲ ਵਿਦਿਆਰਥੀਆਂ ਦੀ ਆਮਦਨ ਵਧੇਗੀ ਅਤੇ ਪੜ੍ਹਾਈ ਦੇ ਨਾਲ-ਨਾਲ ਕੰਮ ਦਾ ਤਜ਼ਰਬਾ ਵੀ ਮਿਲੇਗਾ । ਹਾਲ ਹੀ ਵਿੱਚ ਕੈਨੇਡਾ ਸਰਕਾਰ ਨੇ ਸਟੂਡੈਂਟ ਡਾਇਰੈਕਟ ਸਕੀਮ ਨੂੰ ਬੰਦ ਕਰ ਦਿੱਤਾ ਸੀ, ਜਿਸ ਕਾਰਨ ਵਿਦਿਆਰਥੀਆਂ ’ਚ ਰੋਸ ਪਾਇਆ ਜਾ ਰਿਹਾ ਸੀ। ਵਿਦਿਆਰਥੀ ਨੂੰ ਕੈਨੇਡਾ ਦੇ ਕਿਸੇ ਕਾਲਜ ਤੇ ਯੂਨੀਵਰਸਿਟੀ ’ਚ ਦਾਖ਼ਲਾ ਲੈ ਕੇ ਸਿਨ ਨੰਬਰ (ਸੋਸ਼ਲ ਇੰਸ਼ੋਰੈਂਸ ਨੰਬਰ) ਪ੍ਰਾਪਤ ਕਰਨਾ ਪਵੇਗਾ ।