post

Jasbeer Singh

(Chief Editor)

Latest update

ਕੈਨੇਡਾ ਵੱਲੋਂ ਵਿਦਿਆਰਥੀਆਂ ਤੋਂ ਬਾਅਦ ਹੁਣ ਵਿਦੇਸ਼ੀ ਕਾਮਿਆਂ ਨੂੰ ਵੱਡਾ ਝਟਕਾ

post-img

ਕੈਨੇਡਾ ਸਰਕਾਰ ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰ ਦਿੱਤੀ ਸੀ। ਇਸ ਮੌਕੇ ਇਥੇ ਅਸਥਾਈ ਤੌਰ ਉਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵੱਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਆਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਮੰਤਰੀ ਨੇ ਕਿਹਾ ਦੇਸ਼ ’ਚ ਕੁੱਲ ਆਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ। ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ। ਮਿਲਰ ਨੇ ਸਪਸ਼ਟ ਕੀਤਾ ਕਿ ਸਿਸਟਮ ਨੂੰ ਵਿਦੇਸ਼ੀ ਕੱਚੇ ਕਾਮਿਆਂ ਦੀ ਨਿਰਭਰਤਾ ’ਚੋਂ ਉਭਾਰਨ ਲਈ ਕਾਰਜਕੁਸ਼ਲ ਤੇ ਸਵੈ-ਨਿਰਭਰ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਕਾਰਨ ਸਖਤ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ ਆਮਦ ਉੱਤੇ ਇਹ ਪਾਬੰਦੀਆਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ।

Related Post