post

Jasbeer Singh

(Chief Editor)

National

ਸਿੱਖ ਫ਼ੌਜੀਆਂ ਲਈ ਕੈਨੇਡਾ ਸਰਕਾਰ ਜਾਰੀ ਕਰੇਗੀ ਯਾਦਗਾਰੀ ਡਾਕ ਟਿਕਟ

post-img

ਸਿੱਖ ਫ਼ੌਜੀਆਂ ਲਈ ਕੈਨੇਡਾ ਸਰਕਾਰ ਜਾਰੀ ਕਰੇਗੀ ਯਾਦਗਾਰੀ ਡਾਕ ਟਿਕਟ ਕੈਨੇਡਾ, 31 ਅਕਤੂਬਰ 2025 : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੀ ਸਰਕਾਰ ਸਿੱਖ ਫੌਜੀਆਂ ਲਈ ਇਕ ਯਾਦਗਾਰੀ ਟਿਕਟ ਜਾਰੀ ਕਰਨ ਜਾ ਰਹੀ ਹੈ। ਦੱਸਣਯੋਗ ਹੈ ਕਿ ਉਕਤ ਟਿਕਟ ਸਿੱਖ ਫੌੌਜੀਆਂ ਦੇ ਸਨਮਾਨ ਲਈ ਜਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਿਿਦਆਂ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੇ ਸਿੱਖ ਕੈਨੇਡੀਅਨ ਸੈਨਿਕਾਂ ਦੇ ਸਨਮਾਨ ’ਚ ਇਕ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ । 2 ਨਵੰਬਰ ਨੂੰ 18ਵੇਂ ਸਾਲਾਨਾ ਯਸਾਦਗਾਰੀ ਸਮਾਗਮ ਵਿਚ ਕੀਤਾ ਜਾਵੇਗੀ ਟਿਕਟ ਜਾਰੀ ਸਿੱਖ ਫੌਜੀਆਂ ਦੇ ਸਨਮਾਨ ਲਈ ਜੋ ਟਿਕਟ ਕੈਨੇਡਾ ਸਰਕਾਰ ਵਲੋਂ ਜਾਰੀ ਕੀਤਾ ਜਾਣਾ ਹੈ ਉਹ 2 ਨਵੰਬਰ ਦਿਨ ਐਤਵਾਰ ਨੂੰ ਸਿੱਖ ਭਾਈਚਾਰੇ ਦੁਆਰਾ ਆਯੋਜਤ 18ਵੇਂ ਸਾਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ ਵਿਚ ਜਾਰੀ ਕੀਤਾ ਜਾਵੇਗਾ । ਸਾਬਕਾ ਸਾਂਸਦ ਤਰਲੋਚਨ ਸਿੰਘ ਨੇ ਦੱਸਿਆ ਹੈ ਕਿ ਕੈਨੇਡਾ ਪੋਸਟ ਡਾਕ ਟਿਕਟ ਪਹਿਲੇ ਵਿਸ਼ਵ ਯੁੱਧ ਦੌਰਾਨ ਫ਼ੌਜ ਵਿਚ ਸਵੀਕਾਰ ਕੀਤੇ ਗਏ 10 ਸਿੱਖ ਸੈਨਿਕਾਂ ਦੇ 100 ਸਾਲਾਂ ਤੋਂ ਵੱਧ ਸਮੇਂ ਲਈ ਕੈਨੇਡੀਅਨ ਫ਼ੌਜ ਵਿਚ ਸਿੱਖ ਸੈਨਿਕਾਂ ਦੀ ਸੇਵਾ ਦਾ ਸਨਮਾਨ ਕਰਦਾ ਹੈ । ਇਹ ਡਾਕ ਟਿਕਟ ਅੱਜ ਦੇ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਵਿਚ ਸੇਵਾ ਕਰ ਰਹੇ ਸਿੱਖਾਂ ਨੂੰ ਵੀ ਸ਼ਰਧਾਂਜਲੀ ਦਿੰਦਾ ਹੈ।

Related Post