post

Jasbeer Singh

(Chief Editor)

Latest update

ਕੈਨੇਡੀਅਨ ਪੁਲਸ ਕਰੇਗੀ ਅੱਜ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕੈਨੇਡੀਅਨ ਅਦਾਲਤ ਵਿੱਚ ਪੇਸ਼

post-img

ਕੈਨੇਡੀਅਨ ਪੁਲਸ ਕਰੇਗੀ ਅੱਜ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕੈਨੇਡੀਅਨ ਅਦਾਲਤ ਵਿੱਚ ਪੇਸ਼ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੀ ਪੁਲਸ ਵਲੋਂ ਅੱਜ ਗੈਂਗਸਟਰ ਅਰਸ਼ਦੀਪ ਡੱਲਾ ਅਤੇ ਉਸ ਦੇ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਕੈਨੇਡੀਅਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ `ਚ ਹੋਵੇਗੀ। ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਸੂਚੀ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ । ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ `ਚ ਹੋਈ ਗੋਲੀਬਾਰੀ `ਚ ਅਰਸ਼ ਡੱਲਾ ਦੀ ਬਾਂਹ `ਤੇ ਗੋਲੀ ਲੱਗੀ ਸੀ । ਅਰਸ਼ ਆਪਣੀ ਕਾਰ ਵਿੱਚ ਗੁਰਜੰਟ ਦੇ ਨਾਲ ਸੀ । ਇਸ ਦੌਰਾਨ ਉਨ੍ਹਾਂ ਦੀ ਕਾਰ ਨੇੜੇ ਆ ਕੇ ਇਕ ਹੋਰ ਕਾਰ ਆ ਕੇ ਰੁਕੀ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਉਕਤ ਕਾਰ ਭਜਾ ਕੇ ਲੈ ਗਏ । ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ। ਗੁਰਜੰਟ ਸਿੰਘ ਨੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਉਥੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ।ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ `ਤੇ ਸਨ । ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਵੀ ਪੰਜਾਬ ਪੁਲਿਸ ਨੂੰ 2 ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਹੈ।

Related Post