July 6, 2024 01:26:34
post

Jasbeer Singh

(Chief Editor)

Latest update

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ

post-img

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਐਕਸ ‘ਤੇ ਪੋਸਟ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਿਖਿਆ, ‘ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈਆਂ।’ ਵਰਣਯੋਗ ਹੈ ਕਿ ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸਬੰਧਾਂ ਵਿੱਚ ਕਾਫੀ ਤਣਾਅ ਹੈ।

Related Post