post

Jasbeer Singh

(Chief Editor)

National

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਕੀਤੀ ਆਰ. ਐੱਸ. ਐੱਸ. ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ

post-img

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਕੀਤੀ ਆਰ. ਐੱਸ. ਐੱਸ. ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ ਵਾਸ਼ਿੰਗਟਨ : ਰੌਇਲ ਕੈਨੇਡੀਅਨ ਮਾਊਂਟਿਡ ਪੁਲਸ (ਆਰ. ਸੀ. ਐੱਮ. ਪੀ.) ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮਸੇਵਕ ਸੰਘ ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਨਿਊ ਡੈਮੋਕਰੈਟਿਕ ਪਾਰਟੀ ਆਗੂ ਜਗਮੀਤ ਸਿੰਘ ਨੇ ਬੀਤੇ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੁੂਡੋ ਦੀ ਅਗਵਾਈ ਵਾਲੀ ਸੱਤਾਧਾਰੀ ਸਰਕਾਰ ਦੀ ਹਮਾਇਤ ਕੀਤੀ ਸੀ। ਭਾਰਤ ਨੇ ਕੈਨੇਡੀਅਨ ਪੁਲਸ ਦੇ ਉਪਰੋਕਤ ਦਾਅਵਿਆਂ ਨੂੰ ਖਾਰਜ ਕਰਦਿਆਂ ਕੈਨੇਡਾ ਉੱਤੇ ਦਹਿਸ਼ਤੀ ਸਮੂਹਾਂ ਦੀ ਪੁਸ਼ਤਪਨਾਹੀ ਤੇ ਵੱਖਵਾਦੀ ਸਰਗਰਮੀਆਂ ਨੂੰ ਹਵਾ ਦੇਣ ਦੇ ਦੋਸ਼ ਲਾਏ ਹਨ। ਐੱਨ. ਡੀ. ਪੀ. ਆਗੂ, ਜੋ ਖਾਲਿਸਤਾਨ ਪੱਖੀ ਸਟੈਂਡ ਲਈ ਮਕਬੂਲ ਹੈ, ਨੇ ਓਟਵਾ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਲੋਕ ਸੁਰੱਖਿਆ ਕਮੇਟੀ ਨਾਲ ਹੰਗਾਮੀ ਬੈਠਕ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੈਠਕ ਇਹ ਸਮਝਣ ਲਈ ਜ਼ਰੂਰੀ ਹੈ ਕਿ ਕੈਨੇਡੀਅਨਾਂ ਦੀ ਸੁਰੱਖਿਆ ਲਈ ਉਹ ਹੋਰ ਕਿਹੜੇ ਕਦਮ ਚੁੱਕ ਸਕਦੇ ਹਨ। ਸਿੰਘ ਨੇ ਮੰਗ ਕੀਤੀ ਕਿ ਲਿਬਰਲ ਸਰਕਾਰ ਭਾਰਤੀ ਡਿਪਲੋਮੈਟਾਂ ’ਤੇ ਸਖ਼ਤ ਪਾਬੰਦੀਆਂ ਲਾਏ ਤੇ ਆਰ. ਐੱਸ. ਐੱਸ. ਜੋ ਭਾਰਤ ਦੀ ਹਿੰਸਕ, ਅਤਿਵਾਦੀ, ਦਹਿਸ਼ਤੀ ਜਥੇਬੰਦੀ ਹੈ, ਨੂੰ ਦੇਸ਼ ’ਚੋਂ ਬਾਹਰ ਕੱਢੇ। ਇਹ ਉਹ ਸਮੂਹ ਹੈ ਜੋ ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚੋਂ ਵੀ ਆਪਣੀਆਂ ਸਰਗਰਮੀਆਂ ਚਲਾ ਰਿਹਾ ਹੈ।

Related Post