![post](https://aakshnews.com/storage_path/whatsapp image 2024-02-08 at 11-1707392653.jpg)
ਕੈਂਸਰ ਦੀ ਜਲਦ ਪਹਿਚਾਣ ਹੋਣ ਤੇ ਇਲਾਜ ਸੰਭਵ ਸਿਵਲ ਸਰਜਨ ਪਟਿਆਲਾ
- by Jasbeer Singh
- February 6, 2025
![post-img]( https://aakshnews.com/storage_path/13-1738838139.jpg)
ਕੈਂਸਰ ਦੀ ਜਲਦ ਪਹਿਚਾਣ ਹੋਣ ਤੇ ਇਲਾਜ ਸੰਭਵ ਸਿਵਲ ਸਰਜਨ ਪਟਿਆਲਾ ਪਟਿਆਲਾ 6 ਫਰਵਰੀ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪਟਿਆਲਾ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ, ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਰੀਰ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਮੈਡੀਕਲ ਚੈੱਕ ਅਪ ਕਰਵਾਉਣਾ ਚਾਹੀਦਾ ਹੈ । ਉਹਨਾਂ ਕਿਹਾ ਕਿ 35 ਸਾਲ ਤੋਂ ਬਾਅਦ ਹਰ ਔਰਤ ਨੂੰ ਛਾਤੀ ਅਤੇ ਬੱਚੇਦਾਨੀ ਦੀ ਸਿਹਤਯਾਬੀ ਲਈ ਆਪਣੀ ਮੈਡੀਕਲ ਜਾਂਚ ਜਰੂਰੀ ਕਰਵਾਉਣੀ ਚਾਹੀਦੀ ਹੈ । ਉਹਨਾਂ ਕੈਂਸਰ ਦੇ ਲੱਛਣ ਬਾਰੇ ਦੱਸਦਿਆਂ ਕਿਹਾ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਦਾ ਨਾ ਲੱਗਣਾ, ਲਗਾਤਾਰ ਵਜਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਓ ਹੋਣਾ, ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੋਣ ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਖਾਣ ਪੀਣ ਵਾਲੀਆਂ ਚੀਜ਼ਾਂ ਉੱਤੇ ਕੀਟ ਨਾਸ਼ਕ ਛਿੜਕਾਓ ਨਾ ਕਰਨ, ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ, ਜੇਕਰ ਪਰਿਵਾਰ ਵਿੱਚ ਕਿਸੇ ਨੂੰ ਵੀ ਕੈਂਸਰ ਹੋਵੇ ਤਾਂ ਪਰਿਵਾਰਿਕ ਮੈਂਬਰਾਂ ਨੂੰ ਵੀ ਸਮੇਂ-ਸਮੇਂ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਚੱਲ ਰਹੀ ਹੈ, ਜਿਸ ਤਹਿਤ ਕੈਂਸਰ ਤੋਂ ਪੀੜਿਤ ਵਿਅਕਤੀ ਨੂੰ ਇਲਾਜ ਲਈ 1 ਲੱਖ 50 ਹਜਾਰ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਜੋ ਕਿ ਉਸ ਵੱਲੋਂ ਇਲਾਜ ਕਰਵਾਏ ਜਾ ਰਹੇ ਹਸਪਤਾਲ ਦੇ ਖਾਤੇ ਵਿੱਚ ਜਮਾ ਹੁੰਦੀ ਹੈ । ਸਾਲ 2024 ਦੌਰਾਨ 248 ਕੈਂਸਰ ਦੇ ਮਰੀਜਾਂ ਦੇ ਇਲਾਜ ਲਈ 7,47,09,269 ਰੁਪਏ ਦੀ ਸਹਾਇਤਾ ਹਸਪਤਾਲਾਂ ਨੂੰ ਦਿੱਤੀ ਜਾ ਚੁੱਕੀ ਹੈ । ਉਹਨਾਂ ਇਹ ਵੀ ਦੱਸਿਆ ਕਿ ਯੋਜਨਾ ਦੀ ਜਾਣਕਾਰੀ ਲਈ ਵਿਅਕਤੀ ਟੋਲ ਫਰੀ ਮੈਡੀਕਲ ਹੈਲਪਲਾਈਨ ਨੰਬਰ 104 ਡਾਇਲ ਕਰਕੇ ਕਿਸੇ ਵੀ ਤਰਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.