post

Jasbeer Singh

(Chief Editor)

Latest update

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

post-img

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ ਸੰਗਰੂਰ, 5 ਜੁਲਾਈ: ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸੰਗਰੂਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ, 02/2025 ਇਨਟੇਕ, ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ ਅਤੇ ਅਗਨੀਪਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬ ਪੋਰਟਲ 'ਤੇ ਲਾਗ ਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਤੋਂ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਸਿਰਫ ਉਹ ਹੀ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿਦਿਅਕ ਯੋਗਤਾ ਅਤੇ ਹੋਰ ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਹਵਾਈ ਸੈਨਾ ਦੀ ਵੈਬ ਸਾਈਟ https://agnipathvayu.cdac.in 'ਤੇ ਹਾਸਲ ਕਰ ਸਕਦਾ ਹੈ।

Related Post