July 6, 2024 00:36:49
post

Jasbeer Singh

(Chief Editor)

Punjab, Haryana & Himachal

Kisan Andolan Live: ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕੱਢਿਆ ਜਾਵੇਗਾ ਕੈਂਡਲ ਮਾਰਚ : ਸਰਵਨ ਸਿੰਘ ਪੰਧੇਰ

post-img

ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ 13 ਫਰਵਰੀ ਦੇ ਸ਼ੁਰੂ ਹੋਏ ਦਿੱਲੀ ਅੰਦੋਲਨ ਲਈ ਕੂਚ ਦੇ ਚਲਦੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ਤੇ ਲਗਾਤਾਰ ਸੰਘਰਸ਼ ਦੇ ਚਲਦੇ ਸਰਕਾਰ ਵੱਲੋਂ ਜਾਰੀ ਤਸ਼ੱਦਦ ਜਾਰੀ ਹੈ ਇਸਦੇ ਚਲਦੇ ਦੋਨਾਂ ਫੋਰਮਾ ਵੱਲੋਂ ਨੇ ਖਨੌਰੀ ਬਾਡਰ ਤੋਂ 23 ਦੀ ਦੇਰ ਸ਼ਾਮ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਇਹਨਾਂ ਬਾਡਰਾਂ ਤੇ ਆਉਂਦੇ ਦਿਨਾਂ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ। ਓਹਨਾ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ, 26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ।ਉਹਨਾਂ ਦੱਸਿਆ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹੋਣਗੀਆਂ ਅਤੇ 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਜਿਸ ਮਗਰੋਂ 29 ਫਰਵਰੀ ਨੂੰ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੰਦੋਲਨਕਾਰੀਆਂ ਨੇ ਹੁਣ ਤੱਕ ਬਹੁਤ ਹੀ ਹਲੀਮੀ ਅਤੇ ਸਬਰ ਨਾਲ ਸਰਕਾਰ ਦੇ ਜਬਰ ਦਾ ਮੁਕਾਬਲਾ ਕੀਤਾ ਹੈ ਅਤੇ ਸਰਕਾਰ ਅਤੇ ਸਰਕਾਰ ਪੱਖੀ ਮੀਡੀਆ ਦੁਆਰਾ ਭੜਕਾਉਣ ਦੀਆਂ ਸਿਰਤੋੜ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਹਨਾਂ ਕਿਹਾ ਕਿ ਸਾਡਾ ਸਾਫ ਕਹਿਣਾ ਹੈ ਕਿ ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ ਅਗਰ ਸਰਕਾਰ ਸਾਰੀਆਂ ਮੰਗਾ ਮੰਨ ਲੈਦੀ ਹੈ ਤਾਂ ਅੰਦੋਲਨਕਾਰੀ ਵਾਪਿਸ ਚਲੇ ਜਾਣਗੇ ਪਰ ਮੰਗਾਂ ਮੰਨੇ ਬਿਨਾ ਦਿੱਲੀ ਕੂਚ ਦੀ ਕਾਲ ਵਾਪਿਸ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਉਸਦੀ ਇਸ ਕਾਰਵਾਈ ਨੂੰ ਪੂਰੀ ਦੁਨੀਆ ਦੇ ਦੇਸ਼ ਦੇਖ ਰਹੇ ਹਨ। ਉਹਨਾਂ ਨੇ ਦੇਸ਼ ਭਰ ਦੇ ਲੋਕਾਂ ਨੂੰ ਵਧ ਤੋਂ ਵਧ ਗਿਣਤੀ ਵਿੱਚ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮੌਕੇ ਨਿੱਜੀ ਹਿੱਤਾਂ ਅਤੇ ਕੰਮਾਂ ਨੂੰ ਛੱਡ ਕੇ ਦੇਸ਼ ਦੇ ਕਿਸਾਨ ਮਜਦੂਰ ਦੀ ਲੜਾਈ ਲੜਨ ਦਾ ਸਮਾਂ ਹੈ।।

Related Post