July 6, 2024 02:47:27
post

Jasbeer Singh

(Chief Editor)

Sports

ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ਸਟੇਟ ਆਈਕਨ ਬਣਾਇਆ: ਸਿਬਿਨ ਸੀ

post-img

ਚੰਡੀਗੜ੍ਹ: ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ‘ਸਟੇਟ ਆਈਕਨ’ ਬਣਾਇਆ ਗਿਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸ ਕਰਕੇ ਨੌਜਵਾਨਾਂ ਵਿੱਚ ਬਹੁਤ ਹਰਮਨ ਪਿਆਰੇ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਣਗੇ।ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਇਸ ਵਾਰ 70 ਨੂੰ ਪਾਰ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਵੀ ‘ਸਟੇਟ ਆਈਕਨ’ ਬਣ ਚੁੱਕੇ ਹਨ।ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਬੀਤੇ ਸ਼ੁੱਕਰਵਾਰ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਰਾਹੀਂ ਅਪੀਲਾਂ ਕਰਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਆਸ ਜਤਾਈ ਕਿ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਵੱਲੋਂ ਪਹਿਲੀ ਵਾਰ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਉੱਥੇ ਹੀ ਉਨ੍ਹਾਂ ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

Related Post