post

Jasbeer Singh

(Chief Editor)

Punjab

ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ

post-img

ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਵਿਰਾਸਤ ਛੱਡ ਗਏ : ਕੈਪਟਨ ਅਮਰਿੰਦਰ ਚੰਡੀਗੜ੍ਹ, 27 ਦਸੰਬਰ: ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿਲੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ । ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਜੀ ਨੂੰ ਇੱਕ ਸੱਚੇ ਰਾਜਨੇਤਾ, ਉੱਘੇ ਅਰਥ ਸ਼ਾਸਤਰੀ ਅਤੇ ਨਿਮਰ ਇਨਸਾਨ ਦੱਸਿਆ ਜਿਨ੍ਹਾਂ ਨੇ ਦੇਸ਼ ਦੀ ਅਗਵਾਈ ਬਹੁਤ ਸੁੱਚਜੇ ਢੰਗ ਨਾਲ ਕੀਤੀ। ਕੈਪਟਨ ਨੇ ਕਿਹਾ, ''ਉਨ੍ਹਾਂ ਦੀ ਦੂਰਅੰਦੇਸ਼ੀ, ਸਿਆਣਪ, ਨਿਮਰਤਾ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਡਾ. ਮਨਮੋਹਨ ਸਿੰਘ ਜੀ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਨੂੰ ਸੂਬੇ ਨੂੰ ਦਰਪੇਸ਼ ਵੱਖ-ਵੱਖ ਆਰਥਿਕ ਮੁੱਦਿਆਂ ਬਾਰੇ ਡਾ: ਮਨਮੋਹਨ ਸਿੰਘ ਜੀ ਤੋਂ ਮਾਰਗਦਰਸ਼ਨ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ । ਉਨ੍ਹਾਂ ਦੀ ਅਨਮੋਲ ਸੂਝ ਅਤੇ ਸਲਾਹ ਸਾਡੀਆਂ ਆਰਥਿਕ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਰੂਪ ਦੇਣ ਵਿੱਚ ਸਹਾਇਕ ਹੋਈ," ਉਨ੍ਹਾਂ ਨੇ ਯਾਦ ਕੀਤਾ । ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਬੇਮਿਸਾਲ ਹੈ । ਉਨ੍ਹਾਂ ਨੇ ਭਾਰਤੀ ਅਰਥਵਿਵਸਥਾ ਨੂੰ ਉਦਾਰ ਬਣਾਉਣ ਅਤੇ ਦੇਸ਼ ਨੂੰ ਇੱਕ ਵੱਡੀ ਆਰਥਿਕ ਸ਼ਕਤੀ ਵਿੱਚ ਬਦਲਣ ਵਾਲੀਆਂ ਨੀਤੀਆਂ ਨੂੰ ਪੇਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ," ਕੈਪਟਨ ਅਮਰਿੰਦਰ ਨੇ ਕਿਹਾ । ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਨੋਟ ਕੀਤਾ ਕਿ ਡਾ. ਮਨਮੋਹਨ ਸਿੰਘ ਜੀ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਸਥਾਨ ਸੀ। "ਉਨ੍ਹਾਂ ਨੇ 2006 ਵਿੱਚ ਸਥਾਪਿਤ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ, ਮੋਹਾਲੀ ਸਮੇਤ ਰਾਜ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਅੱਗੇ ਵਧਣ ਲਈ ਪ੍ਰਵਾਨਗੀ ਦਿੱਤੀ," ਸਾਬਕਾ ਮੁੱਖਮੰਤਰੀ ਨੇ ਯਾਦ ਕੀਤਾ । ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਜੀ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਈ ਹੈ । "ਅਸੀਂ ਸਾਰੇ ਉਨ੍ਹਾਂ ਦੀ ਯੋਗ ਅਗਵਾਈ ਨੂੰ ਬਹੁਤ ਯਾਦ ਕਰਾਂਗੇ। ਉਨ੍ਹਾਂ ਦੇ ਪਰਿਵਾਰ ਨੂੰ ਇਸ ਮੁਸ਼ਕਲ ਸਮੇਂ ਵਿੱਚ ਤਾਕਤ ਅਤੇ ਤਸੱਲੀ ਮਿਲੇ," ਉਨ੍ਹਾਂ ਨੇ ਕਿਹਾ ।

Related Post