ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਹਿੱਸਾ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਪ੍ਰਨੀਤ ਕੌਰ
- by Jasbeer Singh
- December 15, 2025
ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਹਿੱਸਾ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਪ੍ਰਨੀਤ ਕੌਰ ਪਟਿਆਲਾ, 15 ਦਸੰਬਰ 2025 : ਲੋਕ ਸਭਾ ਹਲਕਾ ਪਟਿਆਲਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਹਨ ਤੇ ਉਹ ਭਵਿੱਖ ਵਿਚ ਵੀ ਭਾਜਪਾ ਵਿਚ ਹੀ ਰਹਿਣਗੇ। ਕਿਊਂ ਸਪੱਸ਼ਟ ਕਰਨਾ ਪਿਆ ਕੈਪਟਨ ਅਮਰਿੰਦਰ ਦੀ ਧਰਮ ਪਤਨੀ ਪ੍ਰਨੀਤ ਕੌਰ ਨੂੰ ਦੱਸਣਯੋਗ ਹੈ ਕਿ ਸਿਆਸੀ ਅਟਕਲਾਂ ਵਿੱਚ ਹਾਲ ਹੀ ਵਿਚ ਕਿਹਾ ਜਾ ਰਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪੁਰਾਣੀ ਪਾਰਟੀ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ । ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਵਿੱਚ ਵਾਪਸ ਜਾਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਬੀ. ਜੇ. ਪੀ. ਨਾਲ ਹਨ । ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਇਸ ਸਬੰਧ ਵਿੱਚ ਕਾਂਗਰਸ ਪਾਰਟੀ ਨਾਲ ਕਿਸੇ ਵੀ ਪੱਧਰ `ਤੇ ਕੋਈ ਗੱਲਬਾਤ ਨਹੀਂ ਚੱਲ ਰਹੀ ਹੈ। ਇਹ ਬਿਆਨ ਉਨ੍ਹਾਂ ਚਰਚਾਵਾਂ ਨੂੰ ਖਾਰਜ ਕਰਨ ਲਈ ਕਾਫੀ ਹੈ, ਜੋ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਗਰਮ ਸਨ।
