post

Jasbeer Singh

(Chief Editor)

Punjab

ਫੌਜ ਵਿੱਚ ਭਰਤੀ ਸਬੰਧੀ ਕਰਵਾਈ ਕਰੀਅਰ ਕਾਨਫਰੰਸ

post-img

ਫੌਜ ਵਿੱਚ ਭਰਤੀ ਸਬੰਧੀ ਕਰਵਾਈ ਕਰੀਅਰ ਕਾਨਫਰੰਸ ਸੰਗਰੂਰ, 16 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਆਈ. ਟੀ. ਆਈ. ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰੀਅਰ ਕਾਨਫਰੰਸ ਕਰਵਾਈ ਗਈ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਹੋਣ ਸਬੰਧੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਤੋਂ ਕਰਨਲ ਜੀ. ਆਰ. ਐਸ. ਰਾਜਾ ਵੱਲੋਂ ਅਗਨੀਵੀਰ ਭਰਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ । ਉਹਨਾਂ ਵਿਦਿਆਰਥੀਆਂ ਨੂੰ ਫੌਜ ਵਿੱਚ ਤਕਨੀਕੀ ਕਾਡਰ, ਲਿਖਤੀ ਪ੍ਰੀਖਿਆ, ਫਿਜ਼ੀਕਲ ਟੈਸਟ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ । ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਅਗਨੀਵੀਰ ਭਰਤੀ ਸਬੰਧੀ ਅਪਲਾਈ ਕਰਨ ਸਬੰਧੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਦੱਸਿਆ ਗਿਆ । ਸੈਸ਼ਨ ਦੇ ਅਖੀਰ ਵਿੱਚ ਵਿਦਿਆਰਥੀਆਂ ਵੱਲੋਂ ਲੋੜੀਂਦੀ ਜਾਣਕਾਰੀ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ । ਇਸ ਸੈਸ਼ਨ ਵਿੱਚ ਵੱਖ-ਵੱਖ ਟਰੇਡਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੌਕੇ ਆਈ. ਟੀ. ਆਈ. ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਵੱਲੋਂ ਇਹ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫਤਰ ਅਤੇ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਦਾ ਧੰਨਵਾਦ ਕੀਤਾ ਗਿਆ ।

Related Post