
ਏਅਰ ਇੰਡੀਆ ਦੀ ਫਲਾਈਟ ‘ਚ ਮਿਲਿਆ ਕਾਰਤੂਸ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
- by Jasbeer Singh
- November 2, 2024

ਏਅਰ ਇੰਡੀਆ ਦੀ ਫਲਾਈਟ ‘ਚ ਮਿਲਿਆ ਕਾਰਤੂਸ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ ਨਵੀਂ ਦਿੱਲੀ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਕਾਰਤੂਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰਤੂਸ ਫਲਾਈਟ ਤੱਕ ਕਿਵੇਂ ਪਹੁੰਚਿਆ। ਇਸ ਸਬੰਧੀ ਏਅਰ ਇੰਡੀਆ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ 27 ਅਕਤੂਬਰ ਦੀ ਹੈ। ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਜਿਵੇਂ ਹੀ ਫਲਾਈਟ 916 ਦਿੱਲੀ ਹਵਾਈ ਅੱਡੇ ‘ਤੇ ਉਤਰੀ। ਇਸ ਦੀ ਇਕ ਸੀਟ ਦੀ ਜੇਬ ‘ਚੋਂ ਇਕ ਕਾਰਤੂਸ ਮਿਲਿਆ, ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਸਬੰਧੀ ਏਅਰਲਾਈਨਜ਼ ਨੇ ਸ਼ਿਕਾਇਤ ਵੀ ਦਰਜ ਕਰਵਾਈ ਹੈ। ਆਈਜੀਆਈ ਏਅਰਪੋਰਟ ਪੁਲਿਸ ਨੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.