
ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ: ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ
- by Aaksh News
- April 27, 2024

ਇਥੇ ਇਸ ਮਹੀਨੇ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ‘ਲੁੱਕਆਊਟ ਸਰਕੂਲਰ’ (ਐੱਲਓਸੀ) ਜਾਰੀ ਕੀਤਾ ਗਿਆ ਹੈ। ਪੁਲੀਸ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ਵਿੱਚ ਲੈ ਸਕਦੀ ਹੈ, ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਮਾਮਲੇ ਵਿੱਚ ਉਸ ’ਤੇ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨੂੰ ਲਾਗੂ ਕਰਨ ਬਾਰੇ ਵੀ ਵਿਚਾਰ ਚੱਲ ਰਿਹਾ ਹੈ। ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਜਾਂਚ ਵਿੱਚ ਉਸ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੁੰਬਈ ਪੁਲੀਸ ਨੇ ਐੱਲਓਸੀ ਜਾਰੀ ਕੀਤਾ। ਅਨਮੋਲ ਅਤੇ ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਨਮੋਲ ਬਿਸ਼ਨੋਈ ਕੈਨੇਡਾ ‘ਚ ਰਹਿੰਦਾ ਹੈ ਅਤੇ ਅਕਸਰ ਅਮਰੀਕਾ ਜਾਂਦਾ ਰਹਿੰਦਾ ਹੈ ਪਰ ਜਿਸ ਖਾਤੇ ਤੋਂ ਉਸ ਨੇ ਫੇਸਬੁੱਕ ‘ਤੇ ਪੋਸਟ ਕੀਤੀ ਸੀ ਅਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ, ਉਸ ਦਾ ਆਈਪੀ ਪਤਾ ਪੁਰਤਗਾਲ ਦਾ ਹੈ।