post

Admin

(Chief Editor)

Crime

210 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ

post-img

210 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਪਟਿਆਲਾ, 22 ਜੁਲਾਈ 2025 : ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 210 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜੂ ਪੁੱਤਰ ਜਸਪਾਲ ਸਿੰਘ ਵਾਸੀ ਮਕਾਨ ਨੰ. 17 ਗਲੀ ਨੰ. 04 ਸੁਖਰਾਮ ਕਲੋਨੀ ਨੇੜੇ ਜੱਸੀ ਚਿਕਨਵਾਲਾ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾੁਕ ਏ. ਐਸ. ਆਈ. ਮਲਕੀਤ ਸਿੰਘ ਜੋ ਪੁਲਿਸ ਪਾਰਟੀ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਾਣੀ ਵਾਲੀ ਟੈਂਕੀ ਅਨਾਜ ਮੰਡੀ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 210 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram