
ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ 'ਚ 4 ਖਿਲਾਫ ਮਾਮਲਾ ਦਰਜ
- by Jasbeer Singh
- April 19, 2025

ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ 'ਚ 4 ਖਿਲਾਫ ਮਾਮਲਾ ਦਰਜ ਘਨੌਰ : ਥਾਣਾ ਸ਼ੰਭੂ ਪੁਲਿਸ ਨੇ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆ ਧਮਕੀਆ ਦੇਣ ਦੇ ਮਾਮਲੇ 'ਚ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸ਼ੰਭੂ ਪੁਲਿਸ ਕੋਲ ਸ਼ਿਕਾਇਤਕਰਤਾ ਜਗਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਮੋਹੀ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਿਤੀ 15/04/25 ਸਮਾ 11 ਵਜੇ ਦੇ ਕਰੀਬ ਬਲਦੀਪ ਸਿੰਘ ਪੁੱਤਰ ਅਵਤਾਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ, ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ, ਸੁਖਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਆਨ ਪਿੰਡ ਮੋਹੀ ਖੁਰਦ ਅਤੇ 2/3 ਅਣ ਪਛਾਤੇ ਵਿਅਕਤੀਆਂ ਨੇ ਮੇਰੇ ਘਰ ਅੰਦਰ ਦਾਖਲ ਹੋ ਕੇ ਮੇਰੀ ਕੁੱਟਮਾਰ ਕੀਤੀ ਅਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਜਿਨ੍ਹਾਂ ਦੀ ਵਜਾ ਰੰਜਸ਼ ਇਹ ਹੈ ਕਿ ਪੁਰਾਣੀ ਤਕਰਾਰਬਾਜੀ। ਪੁਲਿਸ ਨੇ ਬਲਦੀਪ ਸਿੰਘ ਪੁੱਤਰ ਅਵਤਾਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ, ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ, ਸੁਖਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀਆਨ ਪਿੰਡ ਮੋਹੀ ਖੁਰਦ ਅਤੇ 2/3 ਅਣ ਪਛਾਤੇ ਵਿਅਕਤੀਆਂ ਖਿਲਾਫ ਧਾਰਾ 333, 324 (4), 115 (2),190,191(3) ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।