
ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਲੜਕੇ ਵਿਰੁੱਧ ਕੇਸ ਦਰਜ
- by Jasbeer Singh
- July 7, 2025

ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਲੜਕੇ ਵਿਰੁੱਧ ਕੇਸ ਦਰਜ ਪਟਿਆਲਾ, 7 ਜੁਲਾਈ 2025 : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਗੋਪਾਲ ਕਲੋਨੀ ਪਟਿਆਲਾ ਸ਼ਾਮਲ ਹੈ। ਸਿ਼ਕਾਇਤਕਰਤਾ ਨੇ ਪੁਲਸ ਨੂੰ ਕੀ ਦਰਜ ਕਰਵਾਇਆ ਸਿ਼ਕਾਇਤ ਵਿਚ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 2 ਜੁਲਾਈ 2025 ਨੂੰ ਉਸਦੀ ਲੜਕੀ ਜੋ ਕਿ 15/16 ਸਾਲਾਂ ਦੀ ਹੈ ਆਪਣੇ ਘਰ ਦੇ ਬਾਹਰ ਖੜ੍ਹੀ ਮੁਹੱਲੇ ਦੀਆਂ ਸਹੇਲੀਆਂ ਨਾਲ ਗੱਲਬਾਤ ਕਰ ਰਹੀ ਸੀ ਪਰ ਉਸ ਤੋ ਬਾਅਦ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।