

ਕੈਂਟਰ ਡਰਾਈਵਰ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ ਨਾਭਾ, 27 ਅਗਸਤ 2025 : ਥਾਣਾ ਸਦਰ ਨਾਭਾ ਪੁਲਸ ਨੇ ਕੈਂਟਰ ਦੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੈਂਟਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰ ਕੇ ਜ਼ਖ਼ਮੀ ਕਰਨ ਤੇ ਕੇੇਸ ਦਰਜ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਨਰੜੂ ਥਾਣਾ ਖੇੜੀ ਗੰਡਿਆ ਨੇ ਦੱਸਿਆ ਕਿ 27 ਮਈ ਨੂੰ ਜਦੋਂ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਕੌਲੀ ਕੋਲ ਜਾ ਰਿਹਾ ਸੀ ਤਾਂ ਕੈਂਟਰ ਦੇ ਡਰਾਈਵਰ ਪ੍ਰਿੰਸ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨਰੜੂ ਥਾਣਾ ਖੇੜੀ ਗੰਡਿਆ ਨੇ ਆਪਣਾ ਕੈਂਟਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਵਿੱਚ ਮਾਰਿਆ, ਜਿਸ ਕਾਰਨ ਵਾਪਰੇ ਐਕਸੀਡੈਟ ਵਿੱਚ ਉਸਦੀ ਸੱਜੀ ਲੱਤ ਅਤੇ ਬਾਂਹ ਟੁੱਟ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।