post

Jasbeer Singh

(Chief Editor)

crime

ਕਾਰ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

post-img

ਕਾਰ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ ਪਟਿਆਲਾ, 24 ਜੂਨ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕਾਰ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਦੇ ਚਲਦਿਆਂ ਧਾਰਾ 281, 125 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਿੰਕੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਹਰੀਗੜ੍ਹ ਥਾਣਾ ਘਨੌਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਨੇ ਦੱਸਿਆ ਕਿ 4 ਅਪੈ੍ਰਲ 25 ਨੂੰ ਜਦੋਂ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਗਲੀ ਵਿੱਚੋ ਬਾਹਰ ਨਿਕਲ ਕੇ ਚੌਂਕ ਵੱਲ ਜਾ ਰਿਹਾ ਸੀ ਤਾਂ ਉਪਰੋਕਤ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਪ੍ਰਵਾਹੀ ਨਾਲ ਲਿਆ ਕੇ ਉਸ ਵਿੱਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post