

ਟਰੱਕ ਤੇਜ ਰਫ਼ਤਾਰ ਨਾਲ ਲਿਆ ਕੇ ਮਾਰਨ ਤੇ ਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 17 ਜੂਨ : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਟਰੱਕ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ 281, 125-ਏ, 125-ਬੀ, 324 (4) ਬੀ. ਐਨ. ਐਸ. ਤਹਿਤ ਟਰੱਕ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਕਾਹਨਗੜ੍ਹ ਘਰਾਚੋ ਥਾਣਾ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਿਲਜੋਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਹਾਮਝੇੜੀ ਥਾਣਾ ਪਾਤੜਾਂ ਨੇ ਦੱਸਿਆ ਕਿ 13 ਜੂਨ 2025 ਨੂੰ ਜਦੋਂ ਉਹ ਆਪਣੀ ਕਾਰ ਵਿਚ ਸਵਾਰ ਹੋ ਕੇ ਗੁਪਤਾ ਧਰਮ ਕੰਡਾ ਸਮਾਣਾ ਕੋਲ ਜਾ ਰਿਹਾ ਸੀ ਤਾਂ ਟਰੱਕ ਦੇ ਡਰਾਇਵਰ ਨੇ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿੱਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸ ਦੇ ਕਾਫੀ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।