post

Jasbeer Singh

(Chief Editor)

National

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ

post-img

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿਚ ਜ਼ਿਲ੍ਹੇ ਦੇ ਕੋਤਵਾਲੀ ਪੁਲੀਸ ਸਟੇਸ਼ਨ ਵਿਚ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ । ਸਿਟੀ ਸੁਪਰਡੈਂਟ ਆਫ਼ ਪੁਲਸ ਅਭਿਸ਼ੇਕ ਤਿਵਾੜੀ ਨੇ ਖ਼ਬਰ ਏਜੰਸੀ ਏ. ਐੱਨ. ਆਈ. ਨੂੰ ਦੱਸਿਆ ਕਿ ਮਿਸ਼ਨਰੀ ਹਸਪਤਾਲ ਦੇ ਡਾ. ਐਨ. ਜੌਨ ਕੇਮ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕੋਤਵਾਲੀ ਪੁਲੀਸ ਸਟੇਸ਼ਨ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਸਾਨੂੰ ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਕਿ ਡਾ. ਐੱਨ ਜੌਨ ਕੇਮ ਨੇ ਐਂਜੀਓਗ੍ਰਾਫੀ ਅਤੇ ਐਂਜੀਓਪਲਾਸਟੀ ਦੀਆਂ ਕਥਿਤ ਤੌਰ ’ਤੇ ਜਾਅਲੀ ਸਰਜਰੀਆਂ ਕੀਤੀਆਂ ਹਨ ।

Related Post