post

Jasbeer Singh

(Chief Editor)

crime

ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ, ਗਾਲੀ ਗਲੋਚ ਕਰਨ ਤੇ ਕੇਸ ਦਰਜ

post-img

ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ, ਗਾਲੀ ਗਲੋਚ ਕਰਨ ਤੇ ਕੇਸ ਦਰਜ ਨਾਭਾ, 17 ਜੁਲਾਈ 2025 : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 118 (1), 126 (2), 351 (2), 191 (3) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਤੇ ਕੇਸ ਦਰਜ ਕੀਤਾ ਹੈ। ਕਿਹੜੇ ਕਿਹੜੇ ਵਿਅਕਤੀਆਂ ਵਿਰੁੱਧ ਦਰਜ ਹੋਇਆ ਹੈ ਕੇਸ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਰਜੀਤ ਕੌਰ ਪਤਨੀ ਸੁਰਜੀਤ ਸਿੰਘ, ਨਿਰਲੇਵ ਕੌਰ ਪਤਨੀ ਗੁਰਜੰਟ ਸਿੰਘ, ਬਲਜਿੰਦਰ ਕੌਰ ਪਤਨੀ ਹਰਵਿੰਦਰ ਿਿਸੰਘ, ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੱਲੇਮਾਜਰਾ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤ ਵਿਚ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਜੀਤ ਕੌਰ ਪਤਨੀ ਜਰਨੈਲ ਸਿੰਘ ਵਾਸੀ ਪਿੰਡ ਭੇਡਪੁਰਾ ਥਾਣਾ ਸਦਰ ਸਮਾਣਾ ਨੇ ਦੱਸਿਆ ਕਿ 13 ਜੁਲਾਈ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸ ਨੂੰ ਘਰ ਤੋਂ ਬਾਹਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆ ਧਮਕੀਆਂ ਵੀ ਦਿੱਤੀਆਂ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਹਰੰਬਸ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਅਮਰਜੀਤ ਸਿੰਘ ਅਤੇ ਚਰਨਵੀਰ ਸਿੰਘ ਨਾਲ ਰਲ ਕੇ ਉਸ ਤੇ ਉਸਦੇ ਮਾਤਾ-ਪਿਤਾ ਨੂੰ ਗਾਲੀ ਗਲੋਚ ਕੀਤੀ, ਜਿਸ ਦਾ ਮੁੱਖ ਕਾਰਨ ਰੂੜੀ ਵਾਲੇ ਟੋਏ ਨੂੰ ਲੈ ਕੇ ਹੋਣਾ ਹੈ।

Related Post