post

Jasbeer Singh

(Chief Editor)

Punjab

ਕੁੱਤੇ ਨੂੰ ਡਾਂਗਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

post-img

ਕੁੱਤੇ ਨੂੰ ਡਾਂਗਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਤਲਵੰਡੀ ਸਾਬੋ : ਪੰਜਾਬ ਦੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਵਪਾਰਕ ਨਗਰੀ ਰਾਮਾਂ ਮੰਡੀ ’ਚ ਇਕ ਆਵਾਰਾ ਕੁੱਤੇ ਨੂੰ ਕੁਝ ਵਿਅਕਤੀਆਂ ਵੱਲੋਂ ਡਾਂਗਾ ਨਾਲ ਕੁੱਟ-ਕੁੱਟ ਕੇ ਬੇਰਹਿਮੀ ਨਾਲ ਮਾਰ ਦੇਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੇ ਦਾ ਸਖ਼ਤ ਨੋਟਿਸ ਲੈਣ ਉਪਰੰਤ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਫਾਊਂਡੇਸ਼ਨ ਦੇ ਇਕ ਅਹੁਦੇਦਾਰ ਦੇ ਬਿਆਨਾਂ ’ਤੇ ਪੁਲਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਡੀ. ਐੱਸ. ਪੀ. ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਆਵਾਰਾ ਕੁੱਤੇ ਨੂੰ ਕੁੱਟ ਕੇ ਮਾਰਨ ਦੀ ਵਾਇਰਲ ਵੀਡੀਓ ਦੇ ਮਾਮਲੇ ’ਚ ਮੈਡਮ ਮੇਨਕਾ ਗਾਂਧੀ ਦੀ ਸੰਸਥਾ ਵੱਲੋਂ ਇਕ ਈ-ਮੇਲ ਪ੍ਰਾਪਤ ਹੋਈ ਸੀ ਅਤੇ ਫਿਰ ਮੇਨਕਾ ਗਾਂਧੀ ਫਾਊਂਡੇਸ਼ਨ ਦੇ ਇਕ ਮੈਂਬਰ ਅਰਪਨ ਗੁਪਤਾ ਵਾਸੀ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਸੁਨੀਲ ਕੁਮਾਰ ਵਾਸੀ ਰਾਮਾਂ ਮੰਡੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਦਿੱਤੀ ਹੈ। ਕਿਸੇ ਦੀ ਗ੍ਰਿਫਤਾਰੀ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਵੀਡੀਓ ’ਚੋਂ ਸੁਨੀਲ ਕੁਮਾਰ ਦੀ ਪਛਾਣ ਕੀਤੀ ਗਈ ਅਤੇ ਹੁਣ ਜਲਦ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਮਾ ਥਾਣੇ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ।

Related Post